ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੈਲੰਡਰ ਤੇ ਡਾਕੂਮੈਂਟਰੀ ਫ਼ਿਲਮ ਪ੍ਰਦਰਸ਼ਤ - Harpreet Sandhu
🎬 Watch Now: Feature Video
ਰੂਪਨਗਰ: ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਲੁਧਿਆਣਾ ਨਿਵਾਸੀ ਹਰਪ੍ਰੀਤ ਸੰਧੂ ਵੱਲੋਂ ਤਖ਼ਤ ਸ਼੍ਰੀ ਕੇਸਗੜ੍ਹ ਸਾਹਿਬ ਵਿਖੇ ਕੈਲੰਡਰ 'ਤੇ ਡਾਕੂਮੈਂਟਰੀ ਬਣਾ ਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਭੇਂਟ ਕੀਤੀ ਗਈ। ਜਿਸ ਦਾ ਰਸਮੀ ਉਦਘਾਟਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘੂਬੀਰ ਸਿੰਘ ਜੀ ਵੱਲੋਂ ਕੀਤਾ ਗਿਆ। ਇਸ ਕੈਲੰਡਰ ਵਿੱਚ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ ਬਾਰੇ ਜਾਣਕਾਰੀ ਦਿੱਤੀ ਗਈ ਹੈ। ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘੂਬੀਰ ਸਿੰਘ ਜੀ ਵੱਲੋਂ ਹਰਪ੍ਰੀਤ ਸੰਧੂ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਗਈ, ਉਥੇ ਹੀ ਹਰਪ੍ਰੀਤ ਸੰਧੂ ਨੇ ਦੱਸਿਆ ਕਿ ਉਨ੍ਹਾਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪੂਰਨ ਸਹਿਯੋਗ ਮਿਲਿਆ ਹੈ। ਅੱਜ ਇਹ ਕੈਲੰਡਰ ਤੇ ਡਾਕੂਮੈਂਟਰੀ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਸੌਂਪਣ ਲਈ ਅਸੀਂ ਪਹੁੰਚੇ ਹਾਂ।
Last Updated : Jan 4, 2021, 1:27 PM IST