ਪਠਾਨਕੋਟ: ਹੈਲਥ ਕਾਰਡ ਬਣਾਉਣ ਲਈ ਲਗਾਏ ਗਏ ਕੈਂਪ - ਪਠਾਨਕੋਟ ਖ਼ਬਰ
🎬 Watch Now: Feature Video
ਲੋਕਾਂ ਦੀ ਸਿਹਤ ਨੂੰ ਧਿਆਨ 'ਚ ਰੱਖਦੇ ਹੋਏ ਪੰਜਾਬ ਸਰਕਾਰ ਵੱਲੋਂ ਪੰਜਾਬ ਭਰ ਵਿੱਚ ਲੋਕਾਂ ਲਈ ਹੈਲਥ ਕਾਰਡ ਬਣਾਏ ਜਾ ਰਹੇ ਹਨ। ਇਸ ਕਾਰਡ ਰਾਹੀਂ ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਮਿਲਣਗੀਆਂ। ਉੱਥੇ ਇਸ ਮੁਹਿੰਮ ਦੇ ਚੱਲਦੇ ਜ਼ਿਲ੍ਹਾ ਪਠਾਨਕੋਟ ਦੇ ਵੱਖ ਵੱਖ ਥਾਵਾਂ 'ਤੇ ਸਿਹਤ ਵਿਭਾਗ ਵੱਲੋਂ ਹੈਲਥ ਕਾਰਡ ਬਣਾਉਣ ਦੇ ਕੈਂਪ ਲਗਾਏ ਜਾ ਰਹੇ ਹਨ। ਜਾਣਕਾਰੀ ਦਿੰਦੇ ਹੋਏ ਕਾਂਗਰਸੀ ਆਗੂ ਅਸ਼ੀਸ਼ ਵਿਜ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਦੀ ਸਿਹਤ ਦਾ ਧਿਆਨ ਰੱਖਦੇ ਹੋਏ ਇਹ ਮੁਹਿੰਮ ਚਲਾਈ ਗਈ ਹੈ। ਉਨ੍ਹਾਂ ਨੇ ਕਿਹਾ ਕਿ ਸ਼ਹਿਰ ਦੇ ਵੱਖ ਵੱਖ ਮੁਹੱਲਿਆਂ ਵਿੱਚ ਜਾ ਕੇ ਲੋਕਾਂ ਦੇ ਸਿਹਤ ਕਾਰਡ ਬਣਾਏ ਜਾ ਰਹੇ ਹਨ। ਇਨ੍ਹਾਂ ਕਾਰਡਾਂ ਦੇ ਰਾਹੀਂ ਲੋਕਾਂ ਨੂੰ ਮੁਫ਼ਤ ਦਵਾਈਆਂ ਮਿਲਣਗੇ। ਇਸ ਦੇ ਨਾਲ ਨਾਲ ਜੋ ਲੋਕ ਗੰਭੀਰ ਬੀਮਾਰੀ ਦੇ ਚੱਲਦੇ ਹਸਪਤਾਲ ਨਹੀਂ ਜਾ ਸਕਦੇ ਹਨ, ਉਨ੍ਹਾਂ ਨੂੰ ਘਰ ਬੈਠੇ ਹੀ ਫ੍ਰੀ ਦਵਾਈਆਂ ਮਿਲਣਗੀਆਂ।