ਕਿਸਾਨ ਉਮੀਦਵਾਰ ਡਾਕਟਰ ਜੰਗ ਬਹਾਦੁਰ ਸਿੰਘ ਰਾਏ ਨੇ ਕੀਤਾ ਪਿੰਡਾਂ 'ਚ ਚੋਣ ਪ੍ਰਚਾਰ - Assembly elections
🎬 Watch Now: Feature Video
ਹੁਸ਼ਿਆਰਪੁਰ: ਪੰਜਾਬ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਲਈ ਜਿੱਥੇ ਵੱਖ-ਵੱਖ ਸਿਆਸੀ ਪਾਰਟੀਆਂ ਵੱਲੋਂ ਚੋਣ ਪ੍ਰਚਾਰ ਆਪਣੀ ਚਰਮ ਸੀਮਾ ਤੇ ਪਹੁੰਚ ਚੁੱਕਾ ਹੈ। ਉੱਥੇ ਹੀ ਹੁਣ ਕਿਸਾਨ ਜਥੇਬੰਦੀਆਂ ਨੇ ਵੀ ਆਪਣਾ ਚੋਣ ਪ੍ਰਚਾਰ ਭਖਾ ਦਿੱਤਾ ਹੈ। ਹਲਕਾ ਗੜ੍ਹਸ਼ੰਕਰ ਦੇ ਵਿੱਚ ਸੰਯੁਕਤ ਸਮਾਜ ਮੋਰਚੇ ਦੇ ਉਮੀਦਵਾਰ ਡਾਕਟਰ ਜੰਗ ਬਹਾਦੁਰ ਸਿੰਘ ਰਾਏ ਵੱਲੋਂ ਵਿਧਾਨ ਸਭਾ ਚੋਣਾਂ ਲਈ ਹਲਕਾ ਗੜ੍ਹਸ਼ੰਕਰ ਦੇ ਵੱਖ-ਵੱਖ ਪਿੰਡਾਂ ਵਿੱਚ ਕਿਸਾਨ ਜਥੇਬੰਦੀਆਂ ਨੂੰ ਨਾਲ ਲੈ ਕੇ ਚੋਣ ਪ੍ਰਚਾਰ ਕੀਤਾ ਅਤੇ ਸੰਯੁਕਤ ਕਿਸਾਨ ਮੋਰਚੇ ਦੇ ਹੱਕ ਵਿੱਚ ਵੋਟਾਂ ਪਾਉਣ ਦੀ ਅਪੀਲ ਕੀਤੀ। ਇਸ ਮੌਕੇ ਕਿਸਾਨ ਮੋਰਚੇ ਦੇ ਆਗੂਆਂ ਨੇ ਕਿਹਾ ਕਿ ਕਿਸਾਨੀ ਅੰਦੋਲਨ ਨੂੰ ਫ਼ਤਿਹ ਕਰਨ ਤੋਂ ਬਾਅਦ ਹੁਣ ਪੰਜਾਬ ਫ਼ਤਿਹ ਕਰਨ ਲਈ ਪੰਜਾਬ ਦੇ ਲੋਕ ਤਿਆਰ ਬੈਠੇ ਹਨ ਅਤੇ ਉਹ ਸੰਯੁਕਤ ਕਿਸਾਨ ਮੋਰਚੇ ਦੇ ਉਮੀਦਵਾਰ ਨੂੰ ਵੱਡੇ ਮਾਰਜਨ ਨਾਲ ਜਿਤਾ ਕੇ ਵਿਧਾਨ ਸਭਾ ਵਿੱਚ ਭੇਜਣਗੇ।