ਇਨਸਾਫ ਲਈ ਤਰਸ ਰਹੇ 1984 ਸਿੱਖ ਕਤਲੇਆਮ ਦੇ ਪੀੜਤ, ਕੱਢੀ ਗਈ ਰੈਲੀ
🎬 Watch Now: Feature Video
ਸਿੱਖ ਕਤਲੇਆਮ ਦੇ ਪੀੜਤਾਂ ਵੱਲੋਂ ਭਾਰਤ ਨਗਰ ਚੌਕ ਤੋਂ ਲੈ ਕੇ ਡੀਸੀ ਦਫ਼ਤਰ ਤੱਕ ਕੈਂਡਲ ਮਾਰਚ ਕੱਢਿਆ ਗਿਆ। ਇਸ ਕੈਂਡਲ ਮਾਰਚ ਵਿੱਚ ਕਈ ਦੰਗਾ ਪੀੜਤਾਂ ਵੱਲੋਂ ਹਿੱਸਾ ਲਿਆ ਗਿਆ ਅਤੇ ਜੰਮ ਕੇ ਕਾਂਗਰਸ ਦੇ ਖਿਲਾਫ ਨਾਅਰੇਬਾਜ਼ੀ ਕੀਤੀ ਗਈ। ਇਸ ਦੌਰਾਨ ਦੰਗਾ ਪੀੜਤ ਯੂਨੀਅਨ ਦੇ ਪ੍ਰਧਾਨ ਨੇ ਕਿਹਾ ਕਿ ਕਈ ਦਹਾਕੇ ਬੀਤ ਜਾਣ ਮਗਰੋਂ ਵੀ ਉਹ ਇਨਸਾਫ਼ ਦੀ ਉਡੀਕ ਕਰ ਰਹੇ ਹਨ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਲੁਧਿਆਣਾ ਦੰਗਾ ਪੀੜਤ ਯੂਨੀਅਨ ਦੇ ਪ੍ਰਧਾਨ ਨੇ ਕਿਹਾ ਕਿ ਕਈ ਦਹਾਕੇ ਬੀਤ ਜਾਣ ਦੇ ਬਾਵਜੂਦ ਉਹ ਅੱਜ ਵੀ ਇਨਸਾਫ ਲਈ ਤਰਸ ਰਹੇ ਹਨ।