ਕਿਸਾਨਾਂ ਦੇ ਹੱਕ 'ਚ ਬੱਚਿਆਂ ਨੇ ਕੱਢਿਆ ਕੈਂਡਲ ਮਾਰਚ
🎬 Watch Now: Feature Video
ਬਠਿੰਡਾ: ਕੇਂਦਰ ਸਰਕਾਰ ਦੁਆਰਾ ਬਣਾਏ ਨਵੇਂ ਖੇਤੀ ਕਾਨੂੰਨਾਂ ਦੇ ਖਿਲਾਫ਼ ਬੱਚਿਆਂ ਵੱਲੋਂ ਕੈਂਡਲ ਮਾਰਚ ਕੱਢਿਆ ਗਿਆ। ਇਸ ਮੌਕੇ ਬੱਚਿਆਂ ਨੇ ਪ੍ਰਧਾਨ ਮੰਤਰੀ ਮੋਦੀ ਖਿਲਾਫ਼ ਜਮ ਕੇ ਨਾਅਰੇਬਾਜ਼ੀ ਕੀਤੀ। ਉਨ੍ਹਾਂ ਕਿਹਾ ਕਿ ਇਸ ਕਾਨੂੰਨਾਂ ਨਾਲ ਕਿਸਾਨੀ ਨੂੰ ਵੀ ਨੁਕਸਾਨ ਹੈ। ਜੇਕਰ ਕਿਸਾਨ ਖੇਤੀ ਕਰਨਾ ਛੱਡ ਦੇਵੇਂ ਤਾਂ ਸੋਚੋ ਖਾਣ ਪੀਣ ਵਾਲੀ ਵਸਤਾਂ ਬਹੁਤ ਮੁਸ਼ਕਲ ਨਾਲ ਮਿਲਣਗੀਆਂ ਅਤੇ ਜੀਵਨ ਜਿਉਣਾ ਵੀ ਬਹੁਤ ਮੁਸ਼ਕਲ ਹੋ ਜਾਵੇਗਾ। ਇਸ ਲਈ ਇਨ੍ਹਾਂ ਕਾਨੂੰਨਾਂ ਨਾਲ ਹਰ ਵਰਗ ਦੇ ਲੋਕਾਂ 'ਤੇ ਪ੍ਰਭਾਵ ਪਵੇਗਾ। ਕੇਂਦਰ ਸਰਕਾਰ ਨੂੰ ਜਲਦ ਤੋਂ ਜਲਦ ਇਹ ਕਾਲੇ ਕਾਨੂੰਨ ਵਾਪਿਸ ਲੈ ਲੈਣੇ ਚਾਹੀਦੇ ਹਨ।