ਪੁਲਵਾਮਾ ਸ਼ਹੀਦਾਂ ਅਤੇ ਅੰਦੋਲਨ ਦੌਰਾਨ ਫ਼ੌਤ ਹੋਏ ਕਿਸਾਨਾਂ ਨੂੰ ਕੈਂਡਲ ਮਾਰਚ ਰਾਹੀਂ ਕੀਤਾ ਯਾਦ
🎬 Watch Now: Feature Video
ਫਿਰੋਜ਼ਪੁਰ: ਪਿਛਲੇ ਲੰਬੇ ਸਮੇਂ ਤੋਂ ਦਿੱਲੀ ਬਾਰਡਰਾਂ ਉੱਪਰ ਬੈਠੇ ਕਿਸਾਨ ਜਥੇਬੰਦੀਆਂ ਵੱਲੋਂ ਸੰਯੁਕਤ ਮੋਰਚੇ ਦੇ ਆਦੇਸ਼ ਤੇ 14 ਫਰਵਰੀ ਨੂੰ ਪੁਲਵਾਮਾ ਵਿੱਚ ਸ਼ਹੀਦ ਹੋਏ ਜਵਾਨਾਂ ਤੇ ਸ਼ਹੀਦ ਹੋਏ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਦੇ ਹੋਏ ਕੈਂਡਰ ਮਾਰਚ ਕੱਢਣ ਦੇ ਆਦੇਸ਼ ਦਿੱਤੇ ਗਏ ਸਨ। ਇਸੇ ਦੇ ਚੱਲਦੇ ਜ਼ੀਰਾ ਵਿੱਚ ਕੈਂਡਲ ਮਾਰਚ ਕੱਢਿਆ ਗਿਆ। ਇਸ ਮੌਕੇ ਕਿਸਾਨ ਆਗੂਆਂ ਨੇ ਕੇਂਦਰ ਸਰਕਾਰ ਨੂੰ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਜੇ ਕਾਲੇ ਕਾਨੂੰਨ ਰੱਦ ਨਹੀਂ ਕੀਤੇ ਤਾਂ ਸੰਘਰਸ਼ ਹੋਰ ਵੀ ਤਿੱਖਾ ਕੀਤਾ ਜਾਵੇਗਾ। ਇਸ ਦੇ ਨਾਲ ਉਹਨਾਂ ਨੇ ਕਿਹਾ ਕਿ ਜਿੰਨਾ ਚਿਰ ਕੇਂਦਰ ਦੀ ਮੋਦੀ ਸਰਕਾਰ ਕਾਲੇ ਕਾਨੂੰਨ ਰੱਦ ਨਹੀਂ ਕਰਦੀ ਉਦੋਂ ਤਕ ਦਿੱਲੀ ਦੀਆਂ ਹੱਦਾਂ ’ਤੇ ਕਿਸਾਾਨਾਂ ਦਾ ਸੰਘਰਸ਼ ਜਾਰੀ ਰਹੇਗਾ।