ਬੱਚੀ ਦੇ ਕਾਤਲਾਂ ਨੂੰ ਫਾਂਸੀ ਦੀ ਸਜ਼ਾ ਦੀ ਮੰਗ ਨੂੰ ਲੈ ਕੇ ਕੈਂਡਲ ਮਾਰਚ - ਲੁਧਿਆਣੇ ਦੇ ਸ਼ਿਮਲਾਪੁਰੀ ਇਲਾਕੇ
🎬 Watch Now: Feature Video
ਲੁਧਿਆਣਾ: ਬੀਤੇ ਕੁਝ ਦਿਨ ਪਹਿਲੇ ਲੁਧਿਆਣੇ ਦੇ ਸ਼ਿਮਲਾਪੁਰੀ ਇਲਾਕੇ ਵਿੱਚ ਇੱਕ ਢਾਈ ਸਾਲ ਦੀ ਬੱਚੀ ਨੂੰ ਉਸ ਦੀ ਹੀ ਘਰ ਦੇ ਨਾਲ ਗੁਆਂਢਣ ਵਾਲੀ ਜ਼ਨਾਨੀ ਨੇ ਅਗਵਾ ਕਰ ਕੇ ਉਸ ਦਾ ਕਤਲ ਕਰ ਦਿੱਤਾ ਅਤੇ ਉਸ ਦੇ ਸਰੀਰ ਨੂੰ ਮਿੱਟੀ ਵਿਚ ਦਬਾ ਦਿੱਤਾ। ਜਦੋਂ ਪਰਿਵਾਰ ਵਾਲਿਆਂ ਨੂੰ ਸ਼ੱਕ ਹੋਇਆ ਤਾਂ ਉਨ੍ਹਾਂ ਨੇ ਇਸ ਦੀ ਇਤਲਾਹ ਪੁਲਿਸ ਨੂੰ ਦਿੱਤੀ। ਇਸ ਤੋਂ ਬਾਅਦ ਮੁਲਜ਼ਮ ਗੁਆਂਢਣ ਨੇ ਆਪਣਾ ਜੁਰਮ ਕਬੂਲ ਕਰ ਲਿਆ ਸੀ ਅਤੇ ਪੁਲਿਸ ਵੱਲੋਂ ਵਾਰਦਾਤ ਵਾਲੀ ਥਾਂ 'ਤੇ ਬੱਚੀ ਨੂੰ ਬਚਾਉਣ ਜਾਂਦੀ, ਉਦੋਂ ਤੱਕ ਉਸ ਬੱਚੀ ਦੀ ਮੌਤ ਵੀ ਹੋ ਚੁੱਕੀ ਸੀ। ਜਿਸ ਤੋਂ ਬਾਅਦ ਪੁਲਿਸ ਵੱਲੋਂ ਉਸ ਗੁਆਂਢਣ ਮੁਲਜ਼ਮ ਨੂੰ ਆਪਣੀ ਹਿਰਾਸਤ ਵਿੱਚ ਲੈ ਲਿਆ ਅਤੇ ਉਸੇ ਜ਼ਨਾਨੀ ਨੂੰ ਫਾਂਸੀ ਦੀ ਸਜ਼ਾ ਨੂੰ ਲੈ ਕੇ ਜਲੰਧਰ ਦੇ ਭਗਵਾਨ ਵਾਲਮੀਕੀ ਚੌਂਕ ਵਿਖੇ ਸ਼ਿਵ ਸੈਨਾ ਦੇ ਆਗੂਆਂ ਵੱਲੋਂ ਬੱਚੀ ਨੂੰ ਸ਼ਰਧਾਂਜਲੀ ਦਿੰਦੇ ਹੋਏ ਅਤੇ ਉਸ ਦੇ ਕਾਤਲ ਨੂੰ ਫਾਂਸੀ ਦੀ ਸਜ਼ਾ ਨੂੰ ਲੈ ਕੇ ਕੈਂਡਲ ਯਾਤਰਾ ਕੀਤੀ ਜਾ ਰਹੀ ਹੈ।