ਅਕਾਊਂਟੈਂਟ ਵੈੱਲਫੇਅਰ ਸੁਸਾਇਟੀ ਵੱਲੋਂ ਕੀਤਾ ਕੈਂਡਲ ਮਾਰਚ
ਸ੍ਰੀ ਮੁਕਤਸਰ ਸਾਹਿਬ: ਨਵੀਂ ਦਾਨਾ ਮੰਡੀ ਵਿਖੇ ਨਿਊ ਅਕਾਉਟੈਂਟ ਵੈਲਫੇਅਰ ਗਰੁੱਪ ਵਲੋਂ ਲਖੀਮਪੁਰ ਖੀਰੀ ਵਿੱਚ ਸ਼ਹੀਦ ਹੋਏ ਕਿਸਾਨਾਂ ਨੂੰ ਸ਼ਰਧਾਂਜਲੀ ਦੇਣ ਲਈ ਕੈਂਡਲ ਮਾਰਚ ਕੱਢਿਆ ਗਿਆ। ਲਖੀਮਪੁਰ ਖੀਰੀ ਵਿਚ ਹੋਈ ਮੰਦਭਾਗੀ ਘਟਣਾ ਨੂੰ ਨਿੰਦਦੇ ਹੋਏ ਦੋਸ਼ੀਆਂ ਦੀ ਗ੍ਰਿਫਤਾਰੀ ਦੀ ਮੰਗ ਕੀਤੀ ਅਤੇ ਕੇਂਦਰ ਸਰਕਾਰ ਖਿਲਾਫ਼ ਨਾਅਰੇਬਾਜੀ ਕੀਤੀ ਗਈ। ਨਾਲ ਹੀ ਕੇਂਦਰ ਸਰਕਾਰ ਨੂੰ ਖੇਤੀ ਕਾਲੇ ਕਾਨੂੰਨ ਰੱਦ ਕਰਨ ਦੀ ਮੰਗ ਕੀਤੀ ਅਤੇ ਕਿਸਾਨਾਂ ਤੇ ਹੋ ਰਹੇ ਅਤਿਆਚਾਰ ਨੂੰ ਬੰਦ ਕਰਨ ਦੀ ਅਪੀਲ਼ ਕਰਦਿਆਂ ਨੂੰ ਅਕਾਉਟੈਂਟ ਵੈਲਫੇਅਰ ਗਰੁੱਪ ਦੇ ਅਹੁਦੇਦਾਰਾਂ ਨੇ ਕਿਹਾ ਕਿ ਜੇਕਰ ਇਸੇ ਤਰ੍ਹਾਂ ਹੀ ਕਿਸਾਨਾਂ ਤੇ ਅਤਿਆਚਾਰ ਹੁੰਦੇ ਰਹੇ ਤਾਂ ਦਾਣਾ ਮੰਡੀ ਵਰਗ ਵਲੋਂ ਕਿਸਾਨਾਂ ਦੇ ਹੱਕ ਵਿਚ ਵੱਡੇ ਪੱਧਰ ਤੇ ਸੰਘਰਸ਼ ਕੀਤਾ ਜਾਵੇਗਾ।