ਕਿਸਾਨਾਂ ਨੂੰ ਸ਼ਰਧਾਂਜਲੀ ਦੇਣ ਲਈ ਕੱਢਿਆ ਕੈਂਡਲ ਮਾਰਚ - ਕਿਸਾਨਾਂ
🎬 Watch Now: Feature Video
ਸ੍ਰੀ ਮੁਕਤਸਰ ਸਾਹਿਬ: ਲਖੀਮਪੁਰ ਖੀਰੀ ਵਿਖੇ ਕਿਸਾਨ ਸੰਘਰਸ਼ (struggle) ਦੌਰਾਨ ਮਾਰੇ ਗਏ ਕਿਸਾਨਾਂ ਨੂੰ ਦੇਰ ਸ਼ਾਮ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਪਾਰਕ ਤੋਂ ਕੈਂਡਲ ਮਾਰਚ (Candle March) ਕੱਢ ਕੇ ਸ਼ਰਧਾਂਜਲੀ ਭੇਂਟ ਕੀਤੀ ਗਈ। ਕੈਂਡਲ ਮਾਰਚ ਦੀ ਅਗਵਾਈ ਪ੍ਰੋ. ਪਰਮਜੀਤ ਸਿੰਘ ਢੀਂਗਰਾ, ਗੁਰਸੇਵਕ ਸਿੰਘ ਪ੍ਰੀਤ, ਰਾਮ ਸਵਰਣ ਸਿੰਘ ਲੱਖੇਵਾਲੀ ਨੇ ਕੀਤੀ। ਇਸ ਕੈਂਡਲ ਮਾਰਚ ਵਿਚ ਸ਼ਹਿਰ ਨਿਵਾਸੀਆਂ ਨੇ ਵੱਡੀ ਗਿਣਤੀ ਵਿਚ ਹਿੱਸਾ ਲਿਆ।ਇਸ ਮੌਕੇ ਵੱਡੀ ਗਿਣਤੀ ਵਿੱਚ ਇਕੱਠੇ ਹੋਏ ਲੋਕਾਂ ਵਲੋਂ ਕੇਂਦਰ ਸਰਕਾਰ ਖਿਲਾਫ ਜਮ ਕੇ ਨਾਅਰੇਬਾਜ਼ੀ ਕੀਤੀ ਅਤੇ ਇਸ ਘਟਨਾ ਵਿਚ ਸ਼ਹੀਦ ਹੋਏ ਕਿਸਾਨਾਂ ਅਤੇ ਪੱਤਰਕਾਰ ਵੀਰ ਨੂੰ ਸ਼ਰਧਾਂਜਲੀ ਦਿਤੀ।