ਸਾਰਾਗੜ੍ਹੀ ਦਿਵਸ: ਮਹਾਨ ਸ਼ਹੀਦਾਂ ਦੀ ਯਾਦ ’ਚ ਕਰਵਾਇਆ ਰਾਜ ਪੱਧਰੀ ਸਮਾਗਮ - ਰਾਜ ਪੱਧਰੀ ਸਮਾਗਮ
🎬 Watch Now: Feature Video
ਫਿਰੋਜ਼ਪੁਰ: ਸਾਰਾਗੜ੍ਹੀ ਦਿਵਸ 'ਤੇ ਫਿਰੋਜ਼ਪੁਰ ਦੇ ਸਾਰਾਗੜ੍ਹੀ ਗੁਰਦੁਆਰਾ ਸਾਹਿਬ (Saragarhi Gurdwara Sahib) ਵਿਖੇ ਇੱਕ ਰਾਜ ਪੱਧਰੀ ਸਮਾਗਮ ਆਯੋਜਿਤ ਕੀਤਾ ਗਿਆ। ਜਿਸ ਵਿੱਚ ਕਾਫੀ ਸੰਗਤਾਂ ਨੇ ਸ਼ਮੂਲੀਅਤ ਕੀਤੀ। ਉਸੇ ਰਾਜ ਪੱਧਰੀ ਸਮਾਗਮ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੀਡਿਓ ਕਾਨਫਰੰਸਿੰਗ ਰਾਹੀਂ ਸ਼ਾਮਿਲ ਹੋਏ ਅਤੇ ਇਸ ਪ੍ਰੋਗਰਾਮ ਦਾ ਹਿੱਸਾ ਬਣੇ। ਫਿਰੋਜ਼ਪੁਰ ਦੇ ਗੁਰਦੁਆਰਾ ਸਾਹਿਬ ਸਾਰਾਗੜ੍ਹੀ (Saragarhi Gurdwara Sahib) ਦੇ ਮਹਾਨ ਸ਼ਹੀਦ 21 ਸਿੰਘਾਂ ਦੀ ਯਾਦ ਵਿੱਚ 1904 ਵਿੱਚ ਬਣਾਇਆ ਗਿਆ ਸੀ। ਕਾਂਗਰਸ ਸਰਕਾਰ ਵੱਲੋਂ ਇੱਥੇ ਰਾਜਪੱਧਰੀ ਸਮਾਗਮ ਕਰਵਾਇਆ ਜਾ ਰਿਹਾ ਹੈ। ਖੇਡ ਮੰਤਰੀ (Sports Minister) ਪੰਜਾਬ ਰਾਣਾ ਗੁਰਮੀਤ ਸਿੰਘ ਸੋਢੀ (Rana Gurmeet Singh Sodhi) ਵੀ ਫਿਰੋਜ਼ਪੁਰ ਸਾਰਾਗੜ੍ਹੀ ਗੁਰਦੁਆਰਾ ਸਾਹਿਬ ਵਿਖੇ ਪਹੁੰਚੇ ਅਤੇ ਨਮਸਤਕ ਹੋਏ ਇਸਦੇ ਨਾਲ ਹੀ ਫ਼ਿਰੋਜ਼ਪੁਰ ਸ਼ਹਿਰ ਦੇ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਨੇ ਵੀ ਗੁਰਦੁਆਰਾ ਸਾਹਿਬ ਵਿੱਚ ਸਮੂਲੀਅਤ ਕੀਤੀ।