ਪੈਨਸ਼ਨ ਨੂੰ ਲੈ ਕੇ ਬਜ਼ੁਰਗਾਂ ਨੇ ਘੇਰੀ ਕੈਪਟਨ ਸਰਕਾਰ
🎬 Watch Now: Feature Video
ਪੰਜਾਬ ਸਰਕਾਰ ਵੱਲੋਂ ਚੋਣਾਂ ਤੋਂ ਪਹਿਲਾਂ ਬਜ਼ੁਰਗਾਂ ਨੂੰ ਬੁਢਾਪਾ ਪੈਨਸ਼ਨ 2500 ਰੁਪਏ ਦੇਣ ਦਾ ਵਾਅਦਾ ਕੀਤਾ ਗਿਆ ਸੀ ਪਰ ਜਿਵੇਂ ਹੀ ਸਰਕਾਰ ਸੱਤਾ ਵਿਚ ਆਈ ਤਾਂ ਸਰਕਾਰ ਵੱਲੋਂ ਸੱਤ ਸੌ ਪੰਜਾਹ ਰੁਪਏ ਪੈਨਸ਼ਨ ਹੀ ਦਿੱਤੀ ਜਾ ਰਹੀ ਸੀ। ਪੰਜਾਬ ਸਰਕਾਰ ‘ਚ ਕੈਬਨਿਟ ਮੰਤਰੀ ਅਰੁਣਾ ਚੌਧਰੀ ਨੇ ਕਿਹਾ ਕਿ ਪੰਜਾਬ ਦੇ ਵਿੱਚ ਬਜ਼ੁਰਗਾਂ ਨੂੰ 1500 ਪੈਨਸ਼ਨ ਮਿਲ ਰਹੀ ਹੈ ਅਤੇ ਇਸਨੂੰ ਲੈਕੇ ਈਟੀਵੀ ਭਾਰਤ ਵੱਲੋਂ ਬਜ਼ੁਰਗਾਂ ਦੇ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਅਜੇ ਤੱਕ ਉਨ੍ਹਾਂ ਨੂੰ 1500 ਰੁਪਏ ਪੈਨਸ਼ਨ ਨਹੀਂ ਮਿਲੀ ਅਤੇ ਇਸ ਵਾਰ ਵੀ ਉਨ੍ਹਾਂ ਨੂੰ 750 ਰੁਪਏ ਹੀ ਪੈਨਸ਼ਨ ਮਿਲੀ ਹੈ ਜਦੋਂਕਿ ਸਰਕਾਰ ਵੱਲੋਂ ਚੋਣਾਂ ਤੋਂ ਪਹਿਲਾਂ ਉਨ੍ਹਾਂ ਦੇ ਨਾਲ 2500 ਰੁਪਏ ਪੈਨਸ਼ਨ ਦੇਣ ਦਾ ਵਾਅਦਾ ਕੀਤਾ ਗਿਆ ਸੀ।