ਬਿਜਲੀ ਸਮਝੋਤਿਆਂ ਨੂੰ ਲੈਕੇ 'ਆਪ' ਦੇ ਸਰਕਾਰ ‘ਤੇ ਵੱਡੇ ਸਵਾਲ - ਆਪ ਵਿਧਾਇਕ ਅਮਨ ਅਰੋੜਾ
🎬 Watch Now: Feature Video
ਚੰਡੀਗੜ੍ਹ: ਸੂਬੇ ਦੇ ਵਿੱਚ ਜਿਉਂ-ਜਿਉਂ ਵਿਧਾਨ ਸਭਾ ਚੋਣਾਂ ਨੇੜੇ ਆ ਰਹੀਆਂ ਹਨ ਵਿਰੋਧੀ ਪਾਰਟੀਆਂ ਦੇ ਵੱਲੋਂ ਸੂਬਾ ਸਰਕਾਰ ਨੂੰ ਘੇਰਨ ਦੀ ਤਿਆਰੀ ਕੀਤੀ ਜਾ ਰਹੀ ਹੈ। ਆਮ ਆਦਮੀ ਪਾਰਟੀ ਦੇ ਵੱਲੋਂ ਸੂਬਾ ਸਰਕਾਰ ਨੂੰ ਪਿਛਲੇ ਲੰਮੇ ਸਮੇਂ ਤੋਂ 3 ਬਿਜਲੀ ਸਮਝੋਤੇ ਰੱਦ ਕਰਨ ਦੀ ਮੰਗ ਨੂੰ ਲੈਕੇ ਸਰਕਾਰ ਨੂੰ ਘੇਰਿਆ ਜਾ ਰਿਹਾ ਹੈ। ਆਪ ਵਿਧਾਇਕ ਅਮਨ ਅਰੋੜਾ ਦੇ ਵੱਲੋਂ ਇੱਕ ਵਾਰ ਫੇਰ ਤੋਂ ਸੂਬਾ ਸਰਕਾਰ ‘ਤੇ ਸਵਾਲ ਚੁੱਕੇ ਗਏ ਹਨ। ਉਨ੍ਹਾਂ ਸਰਕਾਰ ‘ਤੇ ਸਵਾਲ ਚੁੱਕਦਿਆਂ ਕਿਹਾ ਹੈ ਕਿ ਸਰਕਾਰ ਵੱਲੋਂ ਸੱਤਾ ਵਿੱਚ ਆਉਣ ਤੋਂ ਪਹਿਲਾਂ ਇਨ੍ਹਾਂ ਬਿਜਲੀ ਸਮਝੋਤਿਆਂ ਨੂੰ ਰੱਦ ਕਰਨ ਦੀ ਗੱਲ ਕਹੀ ਜਾ ਰਹੀ ਸੀ ਪਰ ਅਜੇ ਤੱਕ ਸਰਕਾਰ ਲੋਕਾਂ ਨੂੰ ਗੁੰਮਰਾਹ ਕਰ ਰਹੀ ਹੈ।