ਕੈਪਟਨ ਨੇ ਬੇਰੁਜ਼ਗਾਰਾਂ ਨੂੰ ਵੰਡੇ ਨਿਯੁਕਤੀ ਪੱਤਰ, ਵੇਖੋ ਵੀਡੀਓ - ਕੈਬਿਨੇਟ ਮੰਤਰੀ ਵਿਜੇਂਦਰ ਸਿੰਗਲਾ
🎬 Watch Now: Feature Video
ਪੰਜਾਬ ਦੀ ਕੈਪਟਨ ਸਰਕਾਰ ਨੇ ਚੋਣਾਂ ਤੋਂ ਪਹਿਲਾਂ ਬੇਰੁਜ਼ਗਾਰਾਂ ਨਾਲ ਰੋਜ਼ਗਾਰ ਦੇਣ ਦਾ ਵਾਅਦਾ ਕੀਤਾ ਸੀ ਜਿਸ ਦੇ ਤਹਿਤ ਰੋਪੜ ਦੇ ਸ੍ਰੀ ਚਮਕੌਰ ਸਾਹਿਬ ਦੇ ਵਿੱਚ 5 ਵਾਂ ਮੈਗਾ ਰੁਜ਼ਗਾਰ ਮੇਲਾ ਲਗਾਇਆ ਗਿਆ। ਇੱਥੇ ਘਰ-ਘਰ ਰੋਜ਼ਗਾਰ ਮੁਹਿੰਮ ਤਹਿਤ ਨੌਕਰੀਆਂ ਹਾਸਲ ਕਰਨ ਵਾਲੇ ਨੌਜਵਾਨਾਂ ਨੂੰ ਕੈਪਟਨ ਅਮਰਿੰਦਰ ਸਿੰਘ ਨੇ 2004 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਵੰਡੇ। ਇਸ ਸਮਾਗਮ ਵਿੱਚ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਹਲਕੇ ਦੇ ਕੈਬਿਨੇਟ ਮੰਤਰੀ ਚਰਨਜੀਤ ਸਿੰਘ ਚੰਨੀ, ਸ੍ਰੀ ਆਨੰਦਪੁਰ ਸਾਹਿਬ ਦੇ ਮੈਂਬਰ ਪਾਰਲੀਮੈਂਟ ਮਨੀਸ਼ ਤਿਵਾੜੀ ਤੇ ਕੈਬਿਨੇਟ ਮੰਤਰੀ ਵਿਜੇਂਦਰ ਸਿੰਗਲਾ ਸ਼ਾਮਲ ਹੋਏ। ਜਨਤਾ ਦੇ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਰੋਜ਼ਗਾਰ ਮੇਲਿਆਂ ਦੇ ਰਾਹੀਂ ਹੁਣ ਤੱਕ ਪੰਜਾਬ ਸਰਕਾਰ 10 ਲੱਖ, 71 ਹਜ਼ਾਰ ਬੇਰੋਜ਼ਗਾਰਾਂ ਨੂੰ ਨੌਕਰੀ ਦੇ ਚੁੱਕੀ ਹੈ। ਇਸ ਮੌਕੇ ਉਨ੍ਹਾਂ ਐਲਾਨ ਕੀਤਾ ਕਿ ਪੰਜਾਬ ਦੇ ਹਰ ਪਿੰਡ ਦੇ ਵਿਚ ਮੌਜੂਦ 10 ਗਰੀਬ ਪਰਿਵਾਰਾਂ ਵਿੱਚੋਂ 1-1 ਮੈਂਬਰ ਨੂੰ ਨੌਕਰੀ ਦਿੱਤੀ ਜਾਵੇਗੀ। ਇਸ ਮੌਕੇ ਕੈਪਟਨ ਅਮਰਿੰਦਰ ਨੇ ਜਨਤਾ ਨੂੰ ਭਰੋਸਾ ਦਿੰਦੇ ਕਿਹਾ ਕਿ ਜਦ ਤੱਕ ਉਹ ਪੰਜਾਬ ਦੇ ਵਿੱਚ ਮੁੱਖ ਮੰਤਰੀ ਹਨ ਤਾਂ ਪੰਜਾਬ ਦੇ ਵਿੱਚ ਉਹ ਇੱਕ ਵੀ ਨੌਜਵਾਨ ਨੂੰ ਬੇਰੁਜ਼ਗਾਰ ਨਹੀਂ ਰਹਿਣ ਦੇਣਗੇ।ਪੰਜਾਬ ਦੀ ਕੈਪਟਨ ਸਰਕਾਰ ਨੇ ਚੋਣਾਂ ਤੋਂ ਪਹਿਲਾਂ ਬੇਰੁਜ਼ਗਾਰਾਂ ਨਾਲ ਰੋਜ਼ਗਾਰ ਦੇਣ ਦਾ ਵਾਅਦਾ ਕੀਤਾ ਸੀ ਜਿਸ ਦੇ ਤਹਿਤ ਰੋਪੜ ਦੇ ਸ੍ਰੀ ਚਮਕੌਰ ਸਾਹਿਬ ਦੇ ਵਿੱਚ 5 ਵਾਂ ਮੈਗਾ ਰੁਜ਼ਗਾਰ ਮੇਲਾ ਲਗਾਇਆ ਗਿਆ। ਇੱਥੇ ਘਰ-ਘਰ ਰੋਜ਼ਗਾਰ ਮੁਹਿੰਮ ਤਹਿਤ ਨੌਕਰੀਆਂ ਹਾਸਲ ਕਰਨ ਵਾਲੇ ਨੌਜਵਾਨਾਂ ਨੂੰ ਕੈਪਟਨ ਅਮਰਿੰਦਰ ਸਿੰਘ ਨੇ 2004 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਵੰਡੇ। ਇਸ ਸਮਾਗਮ ਵਿੱਚ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਹਲਕੇ ਦੇ ਕੈਬਿਨੇਟ ਮੰਤਰੀ ਚਰਨਜੀਤ ਸਿੰਘ ਚੰਨੀ, ਸ੍ਰੀ ਆਨੰਦਪੁਰ ਸਾਹਿਬ ਦੇ ਮੈਂਬਰ ਪਾਰਲੀਮੈਂਟ ਮਨੀਸ਼ ਤਿਵਾੜੀ ਤੇ ਕੈਬਿਨੇਟ ਮੰਤਰੀ ਵਿਜੇਂਦਰ ਸਿੰਗਲਾ ਸ਼ਾਮਲ ਹੋਏ। ਜਨਤਾ ਦੇ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਰੋਜ਼ਗਾਰ ਮੇਲਿਆਂ ਦੇ ਰਾਹੀਂ ਹੁਣ ਤੱਕ ਪੰਜਾਬ ਸਰਕਾਰ 10 ਲੱਖ, 71 ਹਜ਼ਾਰ ਬੇਰੋਜ਼ਗਾਰਾਂ ਨੂੰ ਨੌਕਰੀ ਦੇ ਚੁੱਕੀ ਹੈ। ਇਸ ਮੌਕੇ ਉਨ੍ਹਾਂ ਐਲਾਨ ਕੀਤਾ ਕਿ ਪੰਜਾਬ ਦੇ ਹਰ ਪਿੰਡ ਦੇ ਵਿਚ ਮੌਜੂਦ 10 ਗਰੀਬ ਪਰਿਵਾਰਾਂ ਵਿੱਚੋਂ 1-1 ਮੈਂਬਰ ਨੂੰ ਨੌਕਰੀ ਦਿੱਤੀ ਜਾਵੇਗੀ। ਇਸ ਮੌਕੇ ਕੈਪਟਨ ਅਮਰਿੰਦਰ ਨੇ ਜਨਤਾ ਨੂੰ ਭਰੋਸਾ ਦਿੰਦੇ ਕਿਹਾ ਕਿ ਜਦ ਤੱਕ ਉਹ ਪੰਜਾਬ ਦੇ ਵਿੱਚ ਮੁੱਖ ਮੰਤਰੀ ਹਨ ਤਾਂ ਪੰਜਾਬ ਦੇ ਵਿੱਚ ਉਹ ਇੱਕ ਵੀ ਨੌਜਵਾਨ ਨੂੰ ਬੇਰੁਜ਼ਗਾਰ ਨਹੀਂ ਰਹਿਣ ਦੇਣਗੇ।