ਈਦ-ਉਲ-ਅਜ਼ਹਾ: ਕੈਪਟਨ ਨੇ ਕਸ਼ਮੀਰੀ ਵਿਦਿਆਰਥੀਆਂ ਨੂੰ ਦਿੱਤੀ ਦਾਵਤ - eid ul azha
🎬 Watch Now: Feature Video
ਚੰਡੀਗੜ੍ਹ ਵਿਖੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਸ਼ਮੀਰੀ ਵਿਦਿਆਰਥੀਆਂ ਨੂੰ ਈਦ ਮੌਕੇ ਦੁਪਹਿਰ ਦੇ ਭੋਜਨ ਲਈ ਦਾਵਤ ਦਿੱਤੀ। ਸੂਬੇ ਦੇ ਵੱਖ-ਵੱਖ ਕਾਲਜਾਂ-ਯੂਨੀਵਰਸੀਟੀਆਂ ‘ਚ ਪੜ੍ਹ ਰਹੇ 80 ਦੇ ਕਰੀਬ ਕਸ਼ਮੀਰੀ ਵਿਦਿਆਰਥੀ ਇਸ ਦਾਵਤ ਵਿੱਚ ਸ਼ਾਮਲ ਹੋਏ। ਦੱਸਣਯੋਗ ਹੈ ਕਿ ਜੰਮੂ-ਕਸ਼ਮੀਰ 'ਚ ਧਾਰਾ 370 ਹਟਾਏ ਜਾਣ ਤੋਂ ਬਾਅਦ ਤੋਂ ਹੀ ਸੂਬੇ ‘ਚ ਮਾਹੌਲ ਤਣਾਅਪੂਰਨ ਬਣਿਆ ਹੋਇਆ ਹੈ। ਅਜਿਹੇ ‘ਚ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸੂਬੇ ‘ਚ ਪੜ੍ਹ ਰਹੇ ਕਸ਼ਮੀਰੀ ਵਿਦੀਆਰਥੀਆਂ ਦੀ ਸੁਰੱਖਿਆ ਵਿੱਚ ਵੀ ਵਾਧਾ ਕੀਤਾ ਗਿਆ ਸੀ।
Last Updated : Aug 12, 2019, 3:13 PM IST