ਕੇਂਦਰੀ ਏਜੰਸੀਆਂ ਦੇ ਹੱਥਾਂ 'ਚ ਖੇਡ ਰਹੀ ਹੈ ਕੈਪਟਨ ਸਰਕਾਰ: ਚੰਦੂਮਾਜਰਾ - ਚੰਦੂਮਾਜਰਾ
🎬 Watch Now: Feature Video
ਲੁਧਿਆਣਾ: ਖੇਤੀ ਕਾਨੂੰਨਾਂ ਦੇ ਵਿਰੋਧ ਨੇ ਪੰਜਾਬ ਦੀ ਸਿਆਸੀ ਗਲਿਆਰਿਆਂ 'ਚ ਉਥਲ-ਪੁਥਲ ਕਰ ਦਿੱਤੀ ਹੈ। ਇਸੇ ਤਹਿਤ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਤੇ ਸਾਬਕਾ ਸਾਂਸਦ ਪ੍ਰੇਮ ਸਿੰਘ ਚੰਦੂਮਾਜਰਾ ਨੇ ਧਾਰਮਿਕ ਥਾਂ 'ਤੇ ਹੋਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਦੇ ਖਿਲਾਫ ਹੁੱਲੜਬਾਜ਼ੀ ਦੀ ਉਨ੍ਹਾਂ ਨੇ ਕਰੜੇ ਸ਼ਬਦਾਂ 'ਚ ਨਿਬੇਧੀ ਕੀਤੀ। ਉਨ੍ਹਾਂ ਨੇ ਇਸ ਨੂੰ ਸੱਤਾਧਾਰੀ ਪਾਰਟੀ ਦੀ ਚਾਲ ਦੱਸਿਆ ਤੇ ਕਿਹਾ ਕਿ ਇਸ ਤੋਂ ਸਾਫ਼ ਹੁੰਦਾ ਹੈ ਕਿ ਉਹ ਕੇਂਦਰੀ ਏਜੰਸੀਆਂ ਦੇ ਹੱਥ ਦੀ ਕਠਪੁੱਤਲੀ ਹੈ। ਉਨ੍ਹਾਂ ਨੇ ਕਿਹਾ ਕਿ ਇਹ ਸਭ ਪੁਲਿਸ ਦੇ ਸਾਹਮਣੇ ਹੋਇਆ ਜਿਸ ਤੋਂ ਜਾਪਦਾ ਹੈ ਕਿ ਇਹ ਪੁਲਿਸ ਦੀ ਸ਼ਹਿ 'ਤੇ ਹੀ ਹੋਇਆ ਹੈ।