ਪੰਜਾਬ ਦੀ ਆਰਥਿਕ ਮੰਦੀ ਹਾਲਤ ਲਈ ਜ਼ਿੰਮੇਵਾਰ ਕੈਪਟਨ ਸਰਕਾਰ : ਹਰਪਾਲ ਚੀਮਾ - ਪੰਜਾਬ ਦੀ ਆਰਥਿਕ ਮੰਦੀ
🎬 Watch Now: Feature Video
ਮੋਗਾ : ਵਿਰੋਧੀ ਧਿਰ ਦੇ ਨੇਤਾ ਅਤੇ ਆਪ ਪਾਰਟੀ ਦੇ ਆਗੂ ਹਰਪਾਲ ਸਿੰਘ ਚੀਮਾ ਮੋਗਾ ਦੇ ਵਿਧਾਨ ਸਭਾ ਹਲਕੇ ਧਰਮਕੋਟ ਦੇ ਦੌਰੇ 'ਤੇ ਪੁਜੇ। ਇਥੇ ਉਨ੍ਹਾਂ ਨੇ ਸਥਾਨਕ ਲੋਕਾਂ ਨਾਲ ਮਿਲ ਕੇ ਉਨ੍ਹਾਂ ਦੀਆਂ ਮੁਸ਼ਕਲਾਂ ਸੁਣਿਆ ਅਤੇ ਜਲਦ ਤੋਂ ਜਲਦ ਮੁਸ਼ਕਲਾਂ ਨੂੰ ਹੱਲ ਕਰਨ ਦਾ ਭਰੋਸਾ ਦਿੱਤਾ। ਇਸ ਦੌਰਾਨ ਉਨ੍ਹਾਂ ਨੇ ਜਨਸਭਾ ਨੂੰ ਸੰਬੋਧਤ ਕਰਦਿਆਂ ਪੰਜਾਬ ਸਰਕਾਰ ਅਤੇ ਅਕਾਲੀ ਦਲ ਦੇ ਨਿਸ਼ਾਨਾ ਸਾਧਿਆ। ਉਨ੍ਹਾਂ ਪੰਜਾਬ ਦੀ ਆਰਥਿਕ ਮੰਦੀ ਅਤੇ ਮਾੜੀ ਹਾਲਤ ਲਈ ਕੈਪਟਨ ਸਰਕਾਰ ਨੂੰ ਜ਼ਿੰਮੇਵਾਰ ਦੱਸਿਆ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਰਕਾਰ ਲਿਆਉਣ ਤੋਂ ਪਹਿਲਾਂ ਲੋਕਾਂ ਨਾਲ ਵਾਅਦੇ ਤਾਂ ਕੀਤੇ ਸੀ ਪਰ ਉਨ੍ਹਾਂ ਨੇ ਇਨ੍ਹਾਂ ਵਾਅਦਿਆਂ ਨੂੰ ਪੂਰਾ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਕਾਂਗਰਸ ਅਤੇ ਅਕਾਲੀ ਸਰਕਾਰ ਕਾਰਨ ਸੋਨੇ ਦੀ ਚਿੜੀ ਕਹਾਉਣ ਵਾਲਾ ਪੰਜਾਬ ਅੱਜ ਮਾੜੀ ਹਾਲਤ ਵਿੱਚ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਰਾਜੋਆਣਾ ਦੀ ਸਜ਼ਾ ਮੁਆਫ਼ ਨਾ ਕਰਨ ਵਾਲੇ ਬਿਆਨ ਉੱਤੇ ਟਿੱਪਣੀ ਕਰਦੇ ਹੋਏ ਕਿਹਾ ਕਿ ਇਹ ਤਾਂ ਕੇਂਦਰ ਸਰਕਾਰ ਨੂੰ ਪਤਾ ਹੋਵੇਗਾ ਕਿ ਉਨ੍ਹਾਂ ਵਿਚਾਲੇ ਕੀ ਗੱਲ ਹੋਈ ਹੈ ਅਤੇ ਉਨ੍ਹਾਂ ਇਸ ਮਾਮਲੇ ਉੱਤੇ ਯੂ ਟਰਨ ਕਿਉਂ ਲਿਆ ਹੈ।