ਕਿਸਾਨਾਂ ਨੇ ਕੈਪਟਨ ਨੂੰ ਦੱਸਿਆ ਮੋਦੀ ਦੀ ਕੱਠਪੁਤਲੀ - farmer's protest
🎬 Watch Now: Feature Video
ਸ੍ਰੀ ਮੁਕਤਸਰ ਸਾਹਿਬ: ਕਿਸਾਨ ਸੰਗਠਨਾਂ ਦੇ ਸੱਦੇ 'ਤੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਬਾਹਰ ਇਕੱਠੇ ਹੋਏ ਹਜ਼ਾਰਾਂ ਪ੍ਰਦਰਸ਼ਨਕਾਰੀ ਕਿਸਾਨਾਂ ਨੇ ਕੇਂਦਰ ਸਰਕਾਰ ਦੇ ਖਿਲਾਫ ਨਾਅਰੇਬਾਜ਼ੀ ਕਰਦਿਆਂ ਸੂਬੇ ਦੀ ਕੈਪਟਨ ਸਰਕਾਰ 'ਤੇ ਤਿੱਖੇ ਸ਼ਬਦੀ ਹਮਲੇ ਕੀਤੇ। ਕਿਸਾਨਾਂ ਨੇ ਕਿਹਾ ਕਿ ਜਿੱਥੇ ਮੋਦੀ ਨੇ ਕਾਲੇ ਕੀਤੀ ਕਨੂੰਨ ਬਣਾਏ ਹਨ ਉਥੇ ਹੀ ਕੈਪਟਨ ਨੇ ਪਰਾਲੀ ਸਾੜਨ ਵਾਲੇ ਕਿਸਾਨਾਂ ਵਿਰੁੱਧ ਦਰਜ ਕੀਤੇ ਮਾਮਲੇ 'ਚ ਚਾਰਜਸ਼ੀਟ ਅਦਾਲਤਾਂ ਵਿੱਚ ਪੇਸ਼ ਕਰਕੇ ਕਿਸਾਨਾਂ ਨੂੰ ਅਦਾਲਤਾਂ ਵਿੱਚ ਕੇਸ ਲੜਨ ਵੱਲ ਤੋਰ ਦਿੱਤਾ ਹੈ। ਕਿਸਾਨ ਆਗੂ ਨਿਰਮਲ ਸਿੰਘ ਜੱਸੇਆਣਾ ਨੇ ਸਵਾਲ ਕੀਤਾ ਕਿ ਪਹਿਲਾਂ ਤੋਂ ਹੀ ਆਤਮਹੱਤਿਆਵਾਂ ਦੇ ਦੌਰ ਵਿੱਚ ਜਾ ਰਿਹਾ ਕਿਸਾਨ, 20-20 ਹਜ਼ਾਰ ਰੁਪਏ ਖਰਚ ਕਰਕੇ ਅਦਾਲਤੀ ਕਾਰਵਾਈਆਂ ਦਾ ਸਾਹਮਣਾ ਕਿਵੇਂ ਕਰੇਗਾ।