ਕੈਪਟਨ ਸਰਕਾਰ ਨੇ ਘਰ-ਘਰ ਨੌਕਰੀ ਦੀ ਥਾਂ ਨਸ਼ਾ ਪਹੁੰਚਾਇਆ-ਸ਼ਰਨਜੀਤ ਢਿੱਲੋਂ - ਮੋਦੀ ਸਰਕਾਰ
🎬 Watch Now: Feature Video
![ETV Thumbnail thumbnail](https://etvbharatimages.akamaized.net/etvbharat/prod-images/320-214-12207067-739-12207067-1624250274187.jpg)
ਲੁਧਿਆਣਾ: ਪੰਜਾਬ ਵਿਧਾਨ ਸਭਾ ਚੋਣਾਂ(Punjab Assembly Elections) ਨੂੰ ਲੈ ਕੇ ਸਾਰੀਆਂ ਪਾਰਟੀਆਂ ਵਲੋਂ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਅੱਜ ਸਾਹਨੇਵਾਲ ਹਲਕੇ ਤੋਂ ਵਿਧਾਇਕ ਸ਼ਰਨਜੀਤ ਢਿੱਲੋਂ ਵੱਲੋਂ ਆਪਣੇ ਇਲਾਕੇ ਦੇ ਵਿੱਚ ਦੌਰਾ ਕਰਕੇ ਨਵੀਂਆਂ ਨਿਯੁਕਤੀਆਂ ਕੀਤੀਆਂ ਗਈਆਂ ਅਤੇ ਇਸ ਦੌਰਾਨ ਵਰਕਰਾਂ ਨੂੰ ਲਾਮਬੰਦ ਵੀ ਕੀਤਾ ਗਿਆ।ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼ਰਨਜੀਤ ਢਿੱਲੋਂ ਨੇ ਦਾਅਵਾ ਕੀਤਾ ਕਿ ਅਕਾਲੀ ਦਲ ਅਤੇ ਬਸਪਾ ਦਾ ਗੱਠਜੋੜ ਅਗਾਮੀ ਵਿਧਾਨ ਸਭਾ ਚੋਣਾਂ ਦੇ ਵਿੱਚ 100 ਤੋਂ ਵੱਧ ਸੀਟਾਂ ਹਾਸਲ ਕਰਕੇ ਸ਼ਾਨਦਾਰ ਜਿੱਤ ਪ੍ਰਾਪਤ ਕਰੇਗਾ।ਇਸ ਮੌਕੇ ਉਨ੍ਹਾਂ ਸੂਬੇ ਦੀ ਕੈਪਟਨ ਸਰਕਾਰ ਤੇ ਮੋਦੀ ਸਰਕਾਰ ਤੇ ਜੰਮਕੇ ਸਿਆਸੀ ਨਿਸ਼ਾਨੇ ਸਾਧੇ।ਸ਼ਰਨਜੀਤ ਢਿੱਲੋਂ ਨੇ ਕੈਪਟਨ ਤੇ ਵਰ੍ਹਦਿਆਂ ਕਿਹਾ ਕਿ ਸਰਕਾਰ ਨੇ ਨੌਕਰੀ ਦੀ ਥਾਂ ਘਰ ਘਰ ਨਸ਼ਾ ਪਹੁੰਚਾਇਆ ਹੈ।