ਕੁੰਭਕਰਨ ਦੀ ਨੀਂਦ ਸੁੱਤੀ ਕੈਪਟਨ ਸਰਕਾਰ, ਮੰਡੀਆਂ ’ਚ ਕਿਸਾਨਾਂ ਦਾ ਬੁਰਾ ਹਾਲ: ਬੋਨੀ ਅਜਨਾਲਾ - ਜ਼ੋਰਦਾਰ ਨਾਅਰੇਬਾਜ਼ੀ
🎬 Watch Now: Feature Video
![ETV Thumbnail thumbnail](https://etvbharatimages.akamaized.net/etvbharat/prod-images/320-214-11460158-400-11460158-1618841148980.jpg)
ਅੰਮ੍ਰਿਤਸਰ: ਅਜਨਾਲਾ ਵਿਖੇ ਸ਼੍ਰੋਮਣੀ ਅਕਾਲੀ ਦਲ ਤੋਂ ਸਾਬਕਾ ਵਿਧਾਇਕ ਅਮਰਪਾਲ ਸਿੰਘ ਬੋਨੀ ਵਲੋਂ ਆਪਣੇ ਵਰਕਰਾਂ ਨਾਲ ਇਕ ਮੀਟਿੰਗ ਕਰ ਕੈਪਟਨ ਸਰਕਾਰ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਅਤੇ ਮੰਗ ਕੀਤੀ ਕਿ ਕੈਪਟਨ ਸਰਕਾਰ ਮੰਡੀਆਂ ਅੰਦਰ ਕਿਸਾਨਾਂ ਲਈ ਪੁਖਤਾ ਪ੍ਰਬੰਧ ਕਰੇ ਤਾਂ ਜੋ ਕਿਸਾਨਾਂ ਦੀ ਮੰਡੀਆਂ ਅੰਦਰ ਖੱਜਲ ਖੁਆਰੀ ਬੰਦ ਹੋਏ। ਜਿਸ ਸੰਬੰਧੀ ਗਲਤਬਾਤ ਕਰਦੇ ਹੋਏ ਬੋਨੀ ਅਮਰਪਾਲ ਸਿੰਘ ਅਜਨਾਲਾ ਕੇ ਕਿਹਾ ਕਿ ਕੈਪਟਨ ਸਰਕਾਰ ਨੇ ਆਪਣੇ ਸ਼ਾਸਨ ਦੌਰਾਨ ਕਿਸਾਨਾਂ ਨਾਲ ਫਸਲ ਨੂੰ ਲੈਕੇ ਖੱਜਲ ਖੁਆਰੀ ਤੋਂ ਇਲਾਵਾ ਕੁਝ ਨਹੀਂ ਕੀਤਾ ਅਤੇ ਕੈਪਟਨ ਸਰਕਾਰ ਕੁੰਭਕਰਨ ਦੀ ਨੀਂਦ ਸੁੱਤੀ ਪਈ ਹੈ।