32 ਬੋਰ ਪਿਸਟਲ ਸਮੇਤ ਲੁਟੇਰਾ ਕਾਬੂ - 32 ਬੋਰ ਪਿਸਟਲ ਸਮੇਤ ਲੁਟੇਰਾ ਕਾਬੂ
🎬 Watch Now: Feature Video
ਅੰਮ੍ਰਿਤਸਰ: ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਥਾਣਾ ਮਹਿਤਾ ਨੂੰ ਵੱਡੀ ਕਾਮਯਾਬੀ ਹਾਸਲ ਹੋਈ ਹੈ। ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ ਉੱਤੇ ਇੱਕ ਪਲੈਟੀਨਾ ਮੋਟਰਸਾਈਕਲ ਉੱਤੇ ਸਵਾਰ ਨੌਜਵਾਨ ਨੂੰ ਰੋਕ ਕੇ ਉਸ ਦੀ ਤਲਾਸ਼ੀ ਕੀਤੀ ਤਾਂ ਪੁਲਿਸ ਨੂੰ ਉਸ ਦੇ ਕੋਲ ਇੱਕ 32 ਬੋਰ ਪਿਸਟਲ ਅਤੇ ਜ਼ਿੰਦਾ ਰੌਂਦ ਬਰਾਮਦ ਹੋਏ ਹਨ। ਕਾਬੂ ਵਿਅਕਤੀ ਦੀ ਪਛਾਣ ਅਰਸ਼ਪ੍ਰੀਤ ਸਪੁੱਤਰ ਗੁਰਿੰਦਰਪਾਲ ਸਿੰਘ ਵਾਸੀ ਬੱਗਾ ਜ਼ਿਲ੍ਹਾ ਅੰਮ੍ਰਿਤਸਰ ਤੋਂ ਹੋਈ ਹੈ। ਜਾਣਕਾਰੀ ਮੁਤਾਬਕ ਅਰਸ਼ਪ੍ਰੀਤ ਕਾਫ਼ੀ ਵਾਰਦਾਤਾਂ ਨੂੰ ਅੰਜਾਮ ਦਿੰਦਾ ਆ ਰਿਹਾ ਹੈ। ਥਾਣਾ ਮੁਖੀ ਮਨਜਿੰਦਰ ਸਿੰਘ ਨੇ ਕਥਿਤ ਮੁਲਜ਼ਮ ਉੱਤੇ ਮਾਮਲਾ ਦਰਜ ਕਰ ਲਿਆ ਹੈ।