ਸੰਘਣੀ ਧੁੰਦ ਦੇ ਕਾਰਨ ਕਾਰ ਅਤੇ ਬੱਸ ਦੀ ਹੋਈ ਟੱਕਰ , 5 ਹਲਾਕ - ਸੰਘਣੀ ਧੁੰਦ ਕਾਰਨ ਵਾਪਰਿਆ ਹਾਦਸਾ
🎬 Watch Now: Feature Video
ਫਿਰੋਜ਼ਪੁਰ: ਹਲਕਾ ਜ਼ੀਰਾ ਦੇ ਪਿੰਡ ਮੱਲੂ ਬਾਡੀਆਂ ਚ ਸੰਘਣੀ ਧੁੰਦ ਦੇ ਕਾਰਨ ਬੱਸ ਅਤੇ ਕਾਰ ਦੀ ਭਿਆਨਕ ਟੱਕਰ ਹੋਣ ਕਾਰਨ ਹਾਦਸਾ ਵਾਪਰਿਆ। ਹਾਦਸਾ ਇਨ੍ਹਾਂ ਜਿਆਦਾ ਭਿਆਨਕ ਸੀ ਕਿ ਮੌਕੇ ’ਤੇ ਹੀ ਕਾਰ ਸਵਾਰ 5 ਲੋਕਾਂ ਦੀ ਮੌਤ ਹੋ ਗਈ। ਟੱਕਰ ਇਨ੍ਹੀ ਜਿਆਦਾ ਭਿਆਨਕ ਸੀ ਕਿ ਕਾਰ ਚੋਂ ਲਾਸ਼ਾਂ ਨੂੰ ਵੱਢ ਵੱਢ ਕੇ ਬਾਹਰ ਕੱਢਣਾ ਪਿਆ। ਮੌਕੇ ’ਤੇ ਪਹੁੰਚੀ ਪੁਲਿਸ ਵੱਲੋਂ ਮਾਮਲਾ ਦਰਜ ਕਰ ਲਿਆ ਹੈ ਅਤੇ ਮਾਮਲੇ ਦੀ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਫਿਲਹਾਲ ਇਸ ਹਾਦਸੇ ਦੇ ਕਾਰਨ ਇਲਾਕੇ ਵਿੱਚ ਸੋਗ ਦਾ ਮਾਹੌਲ ਬਣਿਆ ਹੋਇਆ ਹੈ।