13 ਪੇਟੀਆਂ ਨਾਜਾਇਜ਼ ਸ਼ਰਾਬ ਸਮੇਤ ਕਾਰ ਚਾਲਕ ਕਾਬੂ - Car driver arrested
🎬 Watch Now: Feature Video
ਜਲੰਧਰ: ਥਾਣਾ ਭਾਰਗੋ ਕੈਂਪ ਦੀ ਪੁਲਿਸ ਨੇ ਇੱਕ ਕਾਰ ਸਵਾਰ ਵਿਅਕਤੀ ਨੂੰ 13 ਪੇਟੀਆਂ ਸ਼ਰਾਬ ਸਮੇਤ ਕਾਬੂ ਕੀਤਾ ਹੈ। ਐਸਐਚਓ ਭਗਵੰਤ ਸਿੰਘ ਭੁੱਲਰ ਨੇ ਦੱਸਿਆ ਕਿ ਏਐਸਆਈ ਓਮ ਪ੍ਰਕਾਸ਼ ਨੂੰ ਕਾਲਾ ਸੰਘਾ ਰੋਡ 'ਤੇ ਗਸ਼ਤ ਦੌਰਾਨ ਇੱਕ ਕਾਰ ਆਉਂਦੀ ਦਿਖਾਈ ਦਿੱਤੀ, ਜਿਸ ਨੂੰ ਰੁਕਣ ਦਾ ਇਸ਼ਾਰਾ ਕੀਤਾ ਗਿਆ ਤਾਂ ਚਾਲਕ ਨੇ ਕਾਰ ਭਜਾ ਲਈ, ਪਰ ਪੁਲਿਸ ਪਾਰਟੀ ਨੇ ਕਾਰ ਚਾਲਕ ਨੂੰ ਕਾਬੂ ਕਰ ਲਿਆ। ਪੁਲਿਸ ਵੱਲੋਂ ਚੈਕਿੰਗ ਦੌਰਾਨ ਕਾਰ ਵਿੱਚੋਂ ਵੱਖ-ਵੱਖ ਮਾਰਕਾ 13 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ ਹੋਈਆਂ। ਉਨ੍ਹਾਂ ਦੱਸਿਆ ਕਿ ਪੁਲਿਸ ਨੇ ਕਥਿਤ ਦੋਸ਼ੀ ਵਿਰੁੱਧ ਕੇਸ ਦਰਜ ਕਰਕੇ ਕਾਰਵਾਈ ਅਰੰਭ ਦਿੱਤੀ ਹੈ।