ਬਠਿੰਡਾ 'ਚ ਕਰਫਿਊ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਕੇਸ ਦਰਜ

🎬 Watch Now: Feature Video

thumbnail
ਬਠਿੰਡਾ: ਸ਼ਹਿਰ 'ਚ ਭਲੇ ਹੀ ਕੋਰੋਨਾ ਪੌਜ਼ੀਟਿਵ ਮਰੀਜ਼ ਸਾਹਮਣੇ ਨਹੀਂ ਆਏ ਹਨ ਪਰ ਪ੍ਰਸ਼ਾਸਨ ਵੱਲੋਂ ਲਗਾਤਾਰ ਸਖ਼ਤੀ ਨਾਲ ਕੰਮ ਕੀਤਾ ਜਾ ਰਿਹਾ ਹੈ। ਪੁਲਿਸ ਵੱਲੋਂ ਕਰਫਿਊ ਦੀ ਉਲੰਘਣਾ ਕਰਨ ਵਾਲਿਆਂ ਦੇ ਵਿਰੁੱਧ ਲਗਾਤਾਰ ਕੇਸ ਦਰਜ ਕੀਤੇ ਜਾ ਰਹੇ ਹਨ। ਕਰਫਿਊ ਦੀ ਜੋ ਵੀ ਪਾਲਣਾ ਨਹੀਂ ਕਰਦਾ ਉਸ ਨੂੰ ਚਿਤਾਵਨੀ ਵਜੋਂ ਸ਼ਹਿਰ ਵਿੱਚ ਬਣਾਈ ਗਈ ਜੇਲ੍ਹ ਵਿੱਚ ਕੁਝ ਘੰਟਿਆਂ ਵਾਸਤੇ ਬੰਦ ਕੀਤਾ ਜਾ ਰਿਹਾ ਹੈ। ਬਠਿੰਡਾ ਦੇ ਡੀਸੀ ਬੀ.ਸ੍ਰੀ ਨਿਵਾਸਨ ਦਾ ਕਹਿਣਾ ਹੈ ਕਿ ਪ੍ਰਸ਼ਾਸਨ ਜ਼ਿਲ੍ਹਾ ਵਾਸੀਆਂ ਨੂੰ ਲਗਾਤਾਰ ਅਪੀਲ ਕਰ ਰਿਹਾ ਹੈ ਕਿ ਉਹ ਸਰਕਾਰ ਵੱਲੋਂ ਦਿੱਤੀਆਂ ਹਿਦਾਇਤਾਂ ਦਾ ਪਾਲਨ ਕਰਨ ਤੇ ਘਰ ਤੋਂ ਬਾਹਰ ਨਾ ਨਿਕਲਣ। ਬਠਿੰਡਾ ਦੇ ਐਸਐਸਪੀ ਡਾ. ਨਾਨਕ ਸਿੰਘ ਨੇ ਦੱਸਿਆ ਕਿ ਕਾਨੂੰਨ ਤੋੜਨ ਦੀ ਇਜਾਜ਼ਤ ਕਿਸੇ ਨੂੰ ਵੀ ਨਹੀਂ ਦਿੱਤੀ ਜਾਵੇਗੀ। ਪੁਲਿਸ ਜਵਾਨ ਅਤੇ ਪੁਲਿਸ ਦੇ ਅਧਿਕਾਰੀ ਲਗਾਤਾਰ ਸ਼ਹਿਰ 'ਤੇ ਨਿਗਰਾਨੀ ਰੱਖ ਰਹੇ ਹਨ।

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.