ਕੈਪਟਨ ਅਮਰਿੰਦਰ ਸਿੰਘ ਵੱਲੋਂ ਖੇਤੀ ਆਰਡੀਨੈਂਸਾਂ ਨੂੰ ਰੱਦ ਕਰਨ 'ਤੇ ਮਨਾਇਆ ਗਿਆ ਜਸ਼ਨ - Vidhan sabha session
🎬 Watch Now: Feature Video
ਫ਼ਿਰੋਜ਼ਪੁਰ: ਕੈਪਟਨ ਅਮਰਿੰਦਰ ਸਿੰਘ ਵੱਲੋਂ ਖੇਤੀ ਆਰਡੀਨੈਂਸਾਂ ਨੂੰ ਰੱਦ ਕਰਨ 'ਤੇ ਥਾਂ-ਥਾਂ 'ਤੇ ਖ਼ੁਸ਼ੀ ਮਨਾਈ ਗਈ। ਕੇਂਦਰ ਸਰਕਾਰ ਵੱਲੋਂ ਕਿਸਾਨ ਵਿਰੋਧੀ ਆਰਡੀਨੈਂਸ ਪਾਸ ਕੀਤੇ ਗਏ ਜਿਨ੍ਹਾਂ ਦੇ ਵਿਰੋਧ ਵਿੱਚ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ 2 ਦਿਨਾਂ ਸਪੈਸ਼ਲ ਸੈਸ਼ਨ ਬੁਲਾਇਆ ਗਿਆ। ਇਸ ਦੌਰਾਨ ਉਨ੍ਹਾਂ ਨੇ ਕੇਂਦਰ ਦੀ ਮੋਦੀ ਸਰਕਾਰ ਦੀ ਪ੍ਰਵਾਹ ਨਾ ਕਰਦਿਆਂ ਤਿੰਨੇ ਆਰਡੀਨੈਂਸ ਰੱਦ ਕਰਨ ਲਈ ਰਾਜਪਾਲ ਕੋਲ ਭੇਜ ਦਿੱਤੇ, ਜਦੋ ਕਿ ਇਸ ਆਰਡੀਨੈਂਸ ਵਿੱਚ ਸਪੈਸ਼ਲ ਲਿਖਿਆ ਗਿਆ ਸੀ ਕਿ ਜੇ ਕੋਈ ਸਰਕਾਰ ਇਸ ਨੂੰ ਰੱਦ ਕਰੇਗੀ ਉਸ ਦੀ ਸਰਕਾਰ ਬਰਖ਼ਾਸਤ ਕਰ ਦਿੱਤੀ ਜਾਵੇਗੀ। ਇਸ ਦੇ ਬਾਵਜੂਦ ਕੈਪਟਨ ਅਮਰਿੰਦਰ ਸਿੰਘ ਨੇ ਇਸ ਦੀ ਵੀ ਪਰਵਾਹ ਨਹੀਂ ਕੀਤੀ। ਇਸ ਨੂੰ ਮੁੱਖ ਰੱਖਦਿਆਂ ਹੋਇਆਂ ਥਾਂ-ਥਾਂ 'ਤੇ ਜਸ਼ਨ ਮਨਾਇਆ ਗਿਆ।