‘ਕੇਂਦਰ ਸਰਕਾਰ ਖੇਤੀ ਕਾਨੂੰਨ ਕਰੇ ਰੱਦ’ - ਸ੍ਰੀ ਫਤਿਹਗੜ੍ਹ ਸਾਹਿਬ
🎬 Watch Now: Feature Video
ਸ੍ਰੀ ਫਤਿਹਗੜ੍ਹ ਸਾਹਿਬ: ਆਮ ਆਦਮੀ ਪਾਰਟੀ (Aam Aadmi Party) ਦੇ ਰਾਜ ਸਭਾ ਮੈਂਬਰ ਸੰਜੇ ਸਿੰਘ ਪੰਜਾਬ ਦੇ ਮੀਤ ਪ੍ਰਧਾਨ ਪ੍ਰਦੀਪ ਮਲਹੋਤਰਾ ਦੇ ਗ੍ਰਹਿ ਵਿਖੇ ਫਤਿਹਗੜ੍ਹ ਸਾਹਿਬ ਪਹੁੰਚੇ। ਇਸ ਮੌਕੇ ਸੰਜੇ ਸਿੰਘ ਦਾ ਕਹਿਣਾ ਹੈ ਕਿ ਪੰਜਾਬ ਦਾ ਅੰਨਦਾਤਾ ਕਿਸਾਨ (Farmers) ਪਿਛਲੇ 8 ਮਹੀਨੇ ਤੋਂ ਸੜਕਾਂ ’ਤੇ ਹੈ ਅਤੇ ਭਾਰਤੀ ਜਨਤਾ ਪਾਰਟੀ (Bharatiya Janata Party) ਦੀ ਕੇਂਦਰੀ ਸਰਕਾਰ ਕਿਸਾਨ ਨੂੰ ਮਵਾਲੀ ਕਹਿੰਦੀ ਹੈ। ਤਿੰਨੇ ਕਾਲੇ ਕਾਨੂੰਨ ਦੇਸ਼ ਦੇ ਕਿਸਾਨਾਂ ਨੂੰ ਗੁਲਾਮ ਬਨਾਉਣ ਲਈ ਅਤੇ ਪੂੰਜੀਪਤੀਆਂ ਦੀ ਦਲਾਲੀ ਕਰਨ ਲਈ ਬਣਾਏ ਗਏ ਹਨ। ਉਨਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਤਿੰਨੇ ਕਾਲੇ ਕਾਨੂੰਨ ਰੱਦ ਕਰਨੇ ਚਾਹੀਦੇ ਹਨ।