ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨ ਕੇਂਦਰ ਜੀ ਟੀਮ ਪਹੁੰਚੀ ਜਲੰਧਰ
🎬 Watch Now: Feature Video
ਵੀਰਵਾਰ ਨੂੰ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨ ਲਈ ਕੇਂਦਰ ਦੀ ਟੀਮ ਰੋਪੜ ਪਹੁੰਚੀ ਅਤੇ ਰੋਪੜ ਦੇ 6 ਪਿੰਡਾਂ ਦਾ ਦੌਰਾ ਕਰਕੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਜਾਇਜ਼ਾ ਲਿਆ ਅਤੇ ਲੋਕਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੇ ਨੁਕਸਾਨ ਬਾਰੇ ਜਾਣਕਾਰੀ ਲਈ। ਸ਼ੁੱਕਰਵਾਰ ਨੂੰ ਇਹ ਟੀਮ ਭਾਰਤੀ ਗ੍ਰਹਿ ਮੰਤਰਾਲੇ ਦੇ ਜਾਇੰਟ ਸੈਕਟਰੀ ਅਨੁਜ ਸ਼ਰਮਾ ਦੀ ਅਗਵਾਈ ਵਿੱਚ ਜਲੰਧਰ ਪਹੁੰਚਕੇ ਜਲੰਧਰ ਦੇ ਲੋਹੀਆਂ ਇਲਾਕੇ ਅਤੇ ਕਪੂਰਥਲਾ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਕੇ ਹਾਲਾਤਾਂ ਦਾ ਜਾਇਜ਼ਾ ਲਏਗੀ। ਭਾਰਤੀ ਗ੍ਰਹਿ ਮੰਤਰਾਲੇ ਦੇ ਜਾਇੰਟ ਸੈਕਟਰੀ ਅਮਿਤ ਸ਼ਰਮਾ ਨੇ ਦੱਸਿਆ ਕਿ ਉਹ ਜਲੰਧਰ ਅਤੇ ਕਪੂਰਥਲਾ ਦੇ ਵਾਰਡ ਗ੍ਰਸਤ ਇਲਾਕਿਆਂ ਦਾ ਦੌਰਾ ਕਰਨਗੇ ਅਤੇ ਉੱਥੇ ਹੋਏ ਨੁਕਸਾਨ ਦਾ ਜਾਇਜ਼ਾ ਲੈ ਕੇ ਇੱਕ ਰਿਪੋਰਟ ਤਿਆਰ ਕਰਨਗੇ ਤਾਂ ਜੋ ਲੋਕਾਂ ਨੂੰ ਉਨ੍ਹਾਂ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਦੁਆਇਆ ਜਾ ਸਕੇਜਾਇਜ਼ਾ ਲੈਣ ਆਈ ਟੀਮ ਨੇ ਮੰਨਿਆ ਕਿ ਹੜ੍ਹ ਨਾਲ ਪੰਜਾਬ ਦੇ ਕਿਸਾਨਾਂ ਨੂੰ ਭਾਰੀ ਨੁਕਸਾਨ ਹੋਇਆ ਹੈ।