ਅੰਮ੍ਰਿਤਸਰ ਵਿਧਾਨ ਸਭਾ ਹਲਕਾ ਕੇਂਦਰੀ 'ਚ ਆਪ ਨੂੰ ਸਮਾਜ ਸੇਵੀ ਸੰਸਥਾ ਵੱਲੋਂ ਭਰਵਾਂ ਹੁੰਗਾਰਾ
🎬 Watch Now: Feature Video
ਅੰਮ੍ਰਿਤਸਰ: ਇਕ ਪਾਸੇ ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਦੀ ਤਰੀਕ 20 ਫਰਵਰੀ ਤੈਅ ਹੋਈ ਹੈ, ਦੂਜੇ ਪਾਸੇ ਚੋਣ ਕਮਿਸ਼ਨ ਵੱਲੋਂ ਕੋਰੋਨਾ ਦੀਆਂ ਗਾਈਡਲਾਈਂਸ ਨੂੰ ਦੇਖਦੇ ਹੋਏ ਵੱਡੀਆਂ ਰੈਲੀਆਂ ਅਤੇ ਚੋਣ ਮੀਟਿੰਗਾਂ ਤੇ ਪਾਬੰਦੀ ਲਗਾਈ ਹੋਈ ਹੈ। ਜਿਸ ਦੇ ਚਲਦੇ ਜ਼ਿਆਦਾਤਰ ਪਾਰਟੀਆਂ ਦੇ ਉਮੀਦਵਾਰ ਘੱਟ ਗਿਣਤੀ ਵਿੱਚ ਸਮਰਥਕਾਂ ਨੂੰ ਲੈ ਕੇ ਡੋਰ ਟੂ ਡੋਰ ਕਰ ਰਹੇ ਹਨ ਅਤੇ ਇਸ ਦੇ ਚਲਦੇ ਹੀ ਅੰਮ੍ਰਿਤਸਰ ਵਿਧਾਨ ਸਭਾ ਹਲਕਾ ਕੇਂਦਰੀ ਦੇ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਡਾ. ਅਜੇ ਗੁਪਤਾ ਨੂੰ ਉਸ ਵੇਲੇ ਭਰਵਾਂ ਹੁੰਗਾਰਾ ਮਿਲਿਆ ਜਦੋਂ ਜਾਗਦਾ ਜ਼ਮੀਰ ਸਮਾਜ ਸੇਵੀ ਸੰਸਥਾ ਵੱਲੋਂ ਆਮ ਪਾਰਟੀ ਦੇ ਹੱਕ ਵਿੱਚ ਪ੍ਰਚਾਰ ਕੀਤਾ ਗਿਆ। ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਾਗਦੀ ਜ਼ਮੀਰ ਸੰਸਥਾ ਦੇ ਆਗੂਆਂ ਨੇ ਕਿਹਾ ਕਿ ਉਹ ਦਿੱਲੀ ਵਿੱਚ ਆਮ ਆਦਮੀ ਪਾਰਟੀ ਦੀ ਕਾਰਗੁਜ਼ਾਰੀ ਦੇਖ ਕੇ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਤੋਂ ਖੁਸ਼ ਹੋ ਕੇ ਪੰਜਾਬ ਵਿੱਚ ਆਮ ਆਦਮੀ ਪਾਰਟੀ ਦਾ ਸਮਰਥਨ ਕਰ ਰਹੇ ਹਨ ਇਸ ਦੇ ਨਾਲ ਉਨ੍ਹਾਂ ਨੇ ਕਿਹਾ ਕਿ ਜੋ ਪੰਜਾਬ ਵਿੱਚ ਪਹਿਲਾਂ ਰਵਾਇਤੀ ਪਾਰਟੀਆਂ ਦੇ ਵਿਧਾਇਕ ਸਨ ਉਨ੍ਹਾਂ ਨੇ ਸਿਰਫ਼ ਆਪਣੀਆਂ ਜੇ