ਕੇਂਦਰ ਸਰਕਾਰ ਵੀ ਖੋਲ੍ਹੇ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ: ਲੌਂਗੋਵਾਲ - Sri Kartarpur Sahib corridor
🎬 Watch Now: Feature Video
ਅੰਮ੍ਰਿਤਸਰ: ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਸਿਰਜਣਾ ਦਿਹਾੜੇ ਮੌਕੇ ਪਹੁੰਚੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸਮੂਹ ਸੰਗਤਾਂ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਕਿਹਾ ਕਿ ਪਾਕਿਸਤਾਨ ਸਰਕਾਰ ਨੇ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹ ਦਿੱਤਾ ਹੈ ਤੇ ਇਸ ਲਈ ਉਹ ਪਾਕਿਸਤਾਨ ਸਰਕਾਰ ਦਾ ਧੰਨਵਾਦ ਕਰਦੇ ਹਨ। ਇਸ ਦੌਰਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਜਿਵੇਂ 8 ਜੂਨ ਤੋਂ ਭਾਰਤ ਵਿੱਚ ਧਾਰਮਿਕ ਸਥਾਨ ਖੋਲ੍ਹੇ ਗਏ ਹਨ, ਇਸੇ ਤਰਜ 'ਤੇ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣਾ ਚਾਹੀਦਾ ਹੈ। ਉਨ੍ਹਾਂ ਨੂੰ ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਨੂੰ ਖੋਲ੍ਹਣ ਲਈ ਕੇਂਦਰ ਸਰਕਾਰ ਨੂੰ ਚਿੱਠੀ ਲਿਖਣ ਬਾਰੇ ਪੁੱਛਿਆ ਤਾਂ ਉਨ੍ਹਾਂ ਕਿਹਾ ਕਿ ਉਹ ਕੇਂਦਰ ਨੂੰ ਅਪੀਲ ਕਰਨਗੇ।