ਕੇਂਦਰ ਸਰਕਾਰ ਨੇ ਕੀਤਾ ਸਿੱਖ ਸੰਗਤ ਦੀ ਆਸਥਾ 'ਤੇ ਹਮਲਾ-ਗਿਆਨੀ ਹਰਪ੍ਰੀਤ ਸਿੰਘ - ਸਿੱਖਾਂ ਸੰਗਤ ਦੀ ਆਸਥਾ
🎬 Watch Now: Feature Video
ਅੰਮ੍ਰਿਤਸਰ:18 ਫਰਵਰੀ ਨੂੰ ਸੱਚਖੰਡ ਸ੍ਰੀ ਦਰਬਾਰ ਸਾਹਿਬ ਤੇਜਾ ਸਿੰਘ ਸਮੁੰਦਰੀ ਹਾਲ ਤੋਂ ਇੱਕ ਜਥਾ ਪਾਕਿਸਤਾਨ ਲਈ ਰਵਾਨਾ ਹੋਣਾ ਸੀ। ਜਿਸ ਉੱਤੇ ਕੇਂਦਰ ਸਰਕਾਰ ਵੱਲੋਂ ਰੋਕ ਲਗਾ ਦਿੱਤੀ ਗਈ ਹੈ। ਪਾਕਿਸਤਾਨ ਵਿਖੇ ਸ੍ਰੀ ਨਨਕਾਣਾ ਸਾਹਿਬ ਸਾਕਾ ਦੀ 100 ਸਾਲਾਂ ਸ਼ਤਾਬਦੀ ਸਮਾਗਮਾਂ 'ਚ ਭਾਰਤ ਤੋਂ ਜਾਣ ਵਾਲੇ ਸਿੱਖ ਜਥੇ ਨੂੰ ਭਾਰਤ ਸਰਕਾਰ ਵੱਲੋ ਪ੍ਰਵਾਨਗੀ ਨਾ ਦਿੱਤੇ ਜਾਣ 'ਤੇ ਜਿਥੇ ਸੰਗਤ 'ਚ ਭਾਰੀ ਰੋਸ ਹੈ, ਉਥੇ ਹੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕੇਂਦਰ ਸਰਕਾਰ ਦੇ ਇਸ ਫੈਸਲੇ ਦੀ ਨਿਖੇਧੀ ਕੀਤੀ। ਉਨ੍ਹਾਂ ਨੇ ਇਸ ਨੂੰ ਸਿੱਖ ਕੌਮ ਦੀ ਆਸਥਾ 'ਤੇ ਹਮਲਾ ਦੱਸਿਆ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਸਿੱਖ ਸੰਗਤਾਂ ਨਾਲ ਕੀਤੇ ਜਾ ਰਹੇ ਅਜਿਹੇ ਵਤੀਰੇ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।