ਕਿਸਾਨ ਅੰਦੋਲਨ ਰੋਕਣ ਲਈ ਕੋਝੀਆਂ ਚਾਲਾਂ ਚੱਲ ਰਹੀ ਕੇਂਦਰ ਸਰਕਾਰ: ਪਰਮਬੰਸ ਸਿੰਘ ਰੋਮਾਣਾ - ਯੂਥ ਅਕਾਲੀ ਦਲ
🎬 Watch Now: Feature Video
ਫ਼ਰੀਦਕੋਟ: ਸਿੰਘੁ ਅਤੇ ਟਿਕਰੀ ਬਾਰਡਰ ਉੱਤੇ ਕਿਸਾਨਾਂ ਉਪਰ ਹੋਏ ਹਮਲਿਆਂ ਦਾ ਯੂਥ ਅਕਾਲੀ ਦਲ ਦੇ ਪ੍ਰਧਾਨ ਪਰਮਬੰਸ ਸਿੰਘ ਰੋਮਾਣਾ ਨੇ ਨਿੰਦਿਆ ਕੀਤੀ। ਉਨ੍ਹਾਂ ਯੂਥ ਆਕਲੀ ਦਲ ਦੇ ਵਰਕਰਾਂ ਨੂੰ ਵੱਡੀ ਗਿਣਤੀ ਵਿੱਚ ਕਿਸਾਨ ਅੰਦੋਲਨ 'ਚ ਸ਼ਾਮਲ ਹੋਣ ਦੀ ਅਪੀਲ ਕੀਤੀ। ਦਿੱਲੀ ਵਿਖੇ ਟਿਕਰੀ ਬਾਰਡਰ ਤੇ ਗਾਜ਼ੀਆਬਾਦ ਸਣੇ ਸਿੰਘੂ ਬਾਰਡਰ 'ਤੇ ਧਰਨਾ ਦੇ ਰਹੇ ਕਿਸਾਨਾਂ ਉੱਤੇ ਹਮਲਾ ਹੋਇਆ ਸੀ। ਪਰਮਬੰਸ ਸਿੰਘ ਰੋਮਾਣਾ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਅੰਗਰੇਜ਼ਾਂ ਤੋਂ ਵੀ ਮਾੜੀਆਂ ਹਰਕਤਾਂ 'ਤੇ ਉੱਤਰ ਆਈ ਹੈ। ਕੇਂਦਰ ਸਰਕਾਰ ਲਗਾਤਾਰ ਕਿਸਾਨ ਅੰਦੋਲਨ ਨੂੰ ਰੋਕਣ ਲਈ ਕੋਝੀਆਂ ਚਾਲਾਂ ਚੱਲ ਰਹੀ ਹੈ। ਉਨ੍ਹਾਂ ਕਿਹਾ ਜਦੋਂ ਤੱਕ ਕੇਂਦਰ ਸਰਕਾਰ ਕਿਸਾਨ ਵਿਰੋਧੀ ਖੇਤੀ ਕਾਨੂੰਨ ਰੱਦ ਨਹੀਂ ਕਰ ਦਿੰਦੀ ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ।