ਕੇਂਦਰ ਸਰਕਾਰ ਵੱਲੋਂ ਸੰਘਰਸ਼ਸ਼ੀਲ ਕਿਸਾਨਾਂ 'ਤੇ ਕੇਸ ਦਰਜ ਕਰਨਾ ਗ਼ੈਰ ਲੋਕਰਾਜੀ ਕਾਰਵਾਈ- ਅਕਾਲੀਦਲ - ਪ੍ਰੇਮ ਸਿੰਘ ਚੰਦੂਮਾਜਰਾ
🎬 Watch Now: Feature Video
ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਬੁਲਾਰੇ ਤੇ ਸਾਬਕਾ ਸੰਸਦ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਸੰਘਰਸ਼ ਕਰ ਰਹੇ ਕਿਸਾਨਾਂ ਉੱਪਰ ਦਰਜ ਕੀਤੇ ਗਏ ਕੇਸਾਂ ਨੂੰ ਬਹੁਤ ਵੱਡੀ ਗ਼ੈਰ ਲੋਕਰਾਜੀ ਕਾਰਵਾਈ ਦੱਸਿਆ । ਉਨ੍ਹਾਂ ਕਿਹਾ ਕਿ ਕਿਸਾਨੀ ਅੰਦੋਲਨ ਬਾਰੇ ਜਿਸ ਤਰੀਕੇ ਦੇ ਨਾਲ ਕੇਂਦਰ ਸਰਕਾਰ ਦੇ ਮੰਤਰੀਆਂ ਵੱਲੋਂ ਚੀਨ,ਪਾਕਿਸਤਾਨ ਨਾਲ ਮਿਲੇ ਹੋਣ ਦੀਆਂ ਬਿਆਨਬਾਜ਼ੀਆਂ ਕੀਤੀਆਂ ਜਾ ਰਹੀਆਂ ਹਨ ਉਹ ਕਿਸੇ ਵੀ ਤਰੀਕੇ ਦੇ ਨਾਲ ਜਾਇਜ਼ ਨਹੀਂ ਹੈ । ਪ੍ਰੋ .ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਇਕ ਪਾਸੇ ਸਰਕਾਰ ਕਿਸਾਨਾਂ ਨੂੰ ਗੱਲਬਾਤ ਵਾਸਤੇ ਸੱਦਾ ਤਾਂ ਦੇ ਰਹੀ ਹੈ ਪਰ ਕਿਸਾਨਾਂ ਦਾ ਹੱਲ ਨਹੀਂ ਕੱਢ ਰਹੀ।