ਕਿਸਾਨ ਜਥੇਬੰਦੀਆਂ ਵੱਲੋਂ ਕੇਂਦਰ ਸਰਕਾਰ ਦਾ ਸਾੜਿਆ ਗਿਆ ਪੁਤਲਾ
ਰੂਪਨਗਰ: ਤਿੰਨ ਖੇਤੀਬਾੜੀ ਕਾਨੂੰਨਾਂ ਨੂੰ ਲੈ ਕੇ ਕਿਸਾਨਾਂ ਵੱਲੋਂ ਕੇਂਦਰ ਸਰਕਾਰ ਖਿਲਾਫ ਧਰਨਾ ਪ੍ਰਦਰਸ਼ਨ ਲਗਾਤਾਰ ਜਾ ਰਹੀ ਹੈ। ਇਸ ਸਬੰਧ ’ਚ ਰੂਪਨਗਰ ਅਤੇ ਬਹਿਰਾਮਪੁਰ ਜ਼ਿਮੀਂਦਾਰਾ ਸੋਲਖੀਆਂ ਟੋਲ ਪਲਾਜ਼ਾ ਉੱਤੇ ਜੱਟ ਸਭਾ ਦੀ ਮੀਟਿੰਗ ਹੋਈ। ਇਸ ਦੌਰਾਨ ਪੰਜਾਬ ਜੱਟ ਸਭਾ ਦੇ ਪ੍ਰਧਾਨ ਹਰਪਾਲ ਸਿੰਘ ਹਰਪੁਰਾ ਨੇ ਕੇਂਦਰ ਸਰਕਾਰ ਨੂੰ ਅਪੀਲ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਬਣਾਏ ਗਏ ਤਿੰਨੇ ਖੇਤੀਬਾੜੀ ਕਾਨੂੰਨਾਂ ਨੂੰ ਵਾਪਸ ਲੈ ਲੈਣਾ ਚਾਹੀਦਾ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਇਹ ਵੀ ਕਿਹਾ ਕਿ ਜੱਟ ਸਭਾ ਕਿਸਾਨ ਅੰਦੋਲਨ ’ਚ ਕਿਸਾਨਾਂ ਦੇ ਨਾਲ ਖੜਾ ਹੋਇਆ ਹੈ। ਇਸ ਦੌਰਾਨ ਕਿਸਾਨਾਂ ਵੱਲੋਂ ਕੇਂਦਰ ਸਰਕਾਰ ਦਾ ਪੁਤਲਾ ਵੀ ਸਾੜਿਆ ਗਿਆ।