'ਰਾਜੋਆਣਾ ਦੀ ਫਾਂਸੀ ਦੀ ਸਜ਼ਾ 'ਤੇ ਕੇਂਦਰ ਦਾ ਯੂ-ਟਰਨ ਮੰਦਭਾਗਾ' - fatehgarh sahib news
🎬 Watch Now: Feature Video
![ETV Thumbnail thumbnail](https://etvbharatimages.akamaized.net/etvbharat/prod-images/320-214-5294164-thumbnail-3x2-l.jpg)
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਮੁਆਫ਼ ਨਾ ਕੀਤੇ ਜਾਣ ਦੇ ਸਬੰਧ ਵਿੱਚ ਐੱਸਜੀਪੀਸੀ ਦੇ ਮੈਂਬਰ ਨੇ ਕਿਹਾ ਕਿ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਮੁਆਫ਼ ਕੀਤੀ ਜਾਣੀ ਚਾਹੀਦੀ ਹੈ, ਕਿਉਂਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਉਨ੍ਹਾਂ ਦੀ ਫਾਂਸੀ ਸਜਾ ਮਾਫ ਕਰਕੇ ਉਮਰ ਕੈਦ ਵਿੱਚ ਤਬਦੀਲ ਕੀਤੇ ਜਾਣ ਦੀ ਗੱਲ ਕਹੀ ਗਈ ਸੀ। ਜਿਸ ਤੇ ਹੁਣ ਪਲਟਵਾਰ ਕਰਦੇ ਹੋਏ ਉਨ੍ਹਾਂ ਨੇ ਇਹ ਕਿਹਾ ਹੈ ਕਿ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਮੁਆਫ਼ ਨਹੀਂ ਕੀਤੀ ਗਈ ਜੋ ਕਿ ਇੱਕ ਮੰਦਭਾਗੀ ਗੱਲ ਹੈ ।