ਵਿਸ਼ੇਸ਼ ਆਰਥਿਕ ਪੈਕੇਜ 'ਚ ਛੋਟੇ ਸਨਅਤਕਾਰਾਂ ਲਈ ਨਹੀਂ ਕੋਈ ਰਾਹਤ: ਵਪਾਰ ਮੰਡਲ - special economic package
🎬 Watch Now: Feature Video
![ETV Thumbnail thumbnail](https://etvbharatimages.akamaized.net/etvbharat/prod-images/320-214-7196537-thumbnail-3x2-t.jpg)
ਲੁਧਿਆਣਾ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਕੋਰੋਨਾ ਵਾਇਰਸ ਦੇ ਪ੍ਰਭਾਵਾਂ ਕਾਰਨ ਹੋਏ ਨੁਕਸਾਨ ਤੋਂ ਬਚਾਅ ਲਈ 20 ਲੱਖ ਕਰੋੜ ਰੁਪਏ ਦੇ ਆਰਥਿਕ ਪੈਕੇਜ ਦਾ ਐਲਾਨ ਕੀਤਾ ਗਿਆ, ਜਿਸ ਨੂੰ ਲੈ ਕੇ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਇੱਕ ਪ੍ਰੈੱਸ ਕਾਨਫ਼ਰੰਸ ਕੀਤੀ ਅਤੇ ਇਸ ਪੈਸੇ ਨੂੰ ਕਿਵੇਂ ਸਿੱਧਾ ਲੋਕਾਂ ਤੱਕ ਪਹੁੰਚਾਇਆ ਜਾਵੇਗਾ ਇਸ ਸਬੰਧੀ ਸਰਕਾਰ ਦੀ ਯੋਜਨਾ ਦੱਸੀ। ਇਸ ਸਬੰਧੀ ਲੁਧਿਆਣਾ ਦੇ ਸਨਅਤਕਾਰਾਂ ਨੇ ਕਿਹਾ ਹੈ ਕਿ ਇਸ ਪੈਕੇਜ ਦਾ ਛੋਟੇ ਸਨਅਤਕਾਰਾਂ ਨੂੰ ਕੋਈ ਫਾਇਦਾ ਨਹੀਂ ਹੋਵੇਗਾ। ਵਪਾਰ ਮੰਡਲ ਦੇ ਪ੍ਰਧਾਨ ਅਰਵਿੰਦਰ ਸਿੰਘ ਮੱਕੜ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਜੋ ਆਰਥਿਕ ਪੈਕੇਜ ਦਾ ਐਲਾਨ ਕੀਤਾ ਹੈ ਉਸ ਨਾਲ ਛੋਟੇ ਸਨਅਤਕਾਰਾਂ ਨੂੰ ਕੋਈ ਬਹੁਤਾ ਫ਼ਾਇਦਾ ਨਹੀਂ ਹੋਵੇਗਾ। ਉਨ੍ਹਾਂ ਕਿਹਾ ਕਿ ਟੀਡੀਐਸ ਦੇ ਵਿੱਚ ਜੋ ਰਾਹਤ ਦਿੱਤੀ ਗਈ ਹੈ, ਉਸ ਨਾਲ ਕੁਝ ਫਾਇਦਾ ਹੋ ਸਕਦਾ ਹੈ।