ਰਾਏਕੋਟ: ਦਾਣਾ ਮੰਡੀ ਦਾ ਜਾਇਜ਼ਾ ਲੈਣ ਪਹੁੰਚੇ ਚੇਅਰਮੈਨ ਸਿੱਧੂ - Dana Mandi
🎬 Watch Now: Feature Video
ਲੁਧਿਆਣਾ: ਰਾਏਕੋਟ ਦੀ ਮਾਰਕੀਟ ਕਮੇਟੀ ਅਧੀਨ ਪੈਂਦੀਆਂ ਦਾਣਾ ਮੰਡੀਆਂ ਤੇ ਖ਼ਰੀਦ ਕੇਂਦਰਾਂ ਵਿੱਚ ਝੋਨੇ ਦੀ ਖ਼ਰੀਦ ਦਾ ਕੰਮ ਨਿਰਵਿਘਨ ਚੱਲ ਰਿਹਾ ਹੈ। ਰਾਏਕੋਟ ਦੀ ਮਾਰਕਿਟ ਕਮੇਟੀ ਦੇ ਪ੍ਰਧਾਨ ਚੇਅਰਮੈਨ ਸੁਖਪਾਲ ਸਿੰਘ ਸਿੱਧੂ ਵੱਲੋਂ ਰਾਏਕੋਟ ਦੀ ਦਾਣਾ ਮੰਡੀ ਦਾ ਜਾਇਜ਼ਾ ਲਿਆ ਗਿਆ ਤੇ ਮੰਡੀ ਵਿੱਚ ਕਿਸਾਨਾਂ, ਆੜਤੀਆਂ ਤੇ ਮਜ਼ਦੂਰਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੀ ਸਮੱਸਿਆਵਾਂ ਸੁਣੀਆਂ ਗਈਆਂ। ਇਸ ਮੌਕੇ ਗੱਲਬਾਤ ਕਰਦਿਆਂ ਪ੍ਰਧਾਨ ਨੇ ਆਖਿਆ ਕਿ ਰਾਏਕੋਟ ਇਲਾਕੇ ਦੀਆਂ ਦਾਣਾ ਮੰਡੀਆਂ ਵਿੱਚ ਬਹੁਤ ਵਧੀਆ ਤਰੀਕੇ ਨਾਲ ਝੋਨੇ ਦੀ ਖ਼ਰੀਦ ਹੋ ਰਹੀ ਹੈ ਅਤੇ ਕਿਸੇ ਕਿਸਮ ਦੀ ਪਰੇਸ਼ਾਨੀ ਕਿਸਾਨਾਂ, ਆੜਤੀਆਂ ਨੂੰ ਨਹੀਂ ਆਉਣ ਦਿੱਤੀ ਜਾਵੇਗੀ।