ਖਾਦ ਦੀ ਕਮੀ ਨੂੰ ਲੈ ਕੇ ਕਿਸਾਨਾਂ ਵੱਲੋਂ ਚੱਕਾ ਜਾਮ - ਪੰਜਾਬ ਸਰਕਾਰ
🎬 Watch Now: Feature Video
ਫਰੀਦਕੋਟ:ਪੰਜਾਬ ਭਰ ਵਿਚ ਡੀਏਪੀ (DAP) ਖਾਦ ਦੀ ਕਮੀ ਨੂੰ ਲੈ ਕੇ ਕਿਸਾਨਾਂ ਵੱਲੋਂ ਵਿਰੋਧ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਇਸੇ ਦੇ ਚੱਲਦੇ ਕਿਸਾਨਾ ਵੱਲੋਂ ਫਰੀਦਕੋਟ (Faridkot) ਦੇ ਕਾਂਗਰਸੀ ਵਿਧਾਇਕ ਕੁਸ਼ਲਦੀਪ ਢਿੱਲੋਂ ਦੀ ਕੋਠੀ ਦਾ ਘਿਰਾਉ ਕੀਤਾ ਗਿਆ ਸੀ।ਕਿਸਾਨਾਂ ਦਾ ਕਹਿਣਾ ਹੈ ਕਿ ਪਹਿਲਾਂ ਹੀ ਉਹ ਮੰਦੀ ਦੀ ਮਾਰ ਝੱਲ ਰਹੇ ਹਨ। ਦੂਜੇ ਪਾਸੇ ਡੀਏਪੀ ਖਾਦ ਦੀ ਤੰਗੀ ਨਾਲ ਨਾਲ ਹੋਰ ਪ੍ਰੇਸ਼ਾਨੀ ਹੋ ਰਹੀ ਹੈ। ਰੋਡ ਜਾਮ ਕਰ ਉਨ੍ਹਾਂ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਆਪਣੀ ਭੜਾਸ ਕੱਢੀ ਗਈ। ਉਥੇ ਹੀ ਮੌਕੇ ਉਤੇ ਪਹੁੰਚ ਕੇ ਪੁਲਿਸ ਵੱਲੋਂ ਕਿਸਾਨਾਂ ਨਾਲ ਗੱਲਬਾਤ ਕੀਤੀ ਗਈ ਅਤੇ ਉਨ੍ਹਾਂ ਨੂੰ ਵਿਸ਼ਵਾਸ ਦਿਵਾਇਆ ਗਿਆ ਕਿ ਜਲਦੀ ਉਨ੍ਹਾਂ ਦੀ ਸਮੱਸਿਆ ਦਾ ਹੱਲ ਕੀਤਾ ਜਾਵੇਗਾ।