ਚੱਕਾ ਜਾਮ: ਮੀਟਿੰਗ ਬੇਸਿੱਟਾ ਨਿਕਲਣ ਤੇ ਠੇਕਾ ਮੁਲਾਜ਼ਮਾਂ ਨੇ ਬੱਸ ਸਟੈਂਡ ਕੀਤਾ ਜਾਮ - Bathinda
🎬 Watch Now: Feature Video
ਬਠਿੰਡਾ: ਪੰਜਾਬ ਸਰਕਾਰ ਨਾਲ PRTC ਅਤੇ ਪਨਬੱਸ ਠੇਕਾ ਮੁਲਾਜ਼ਮਾਂ ਦੀ ਮੀਟਿੰਗ ਬੇਸਿੱਟਾ ਰਹਿਣ ਤੋਂ ਬਾਅਦ ਪ੍ਰਦਰਸ਼ਨਕਾਰੀਆਂ ਨੇ ਬਠਿੰਡਾ ਦਾ ਬੱਸ ਸਟੈਂਡ ਜਾਮ ਕਰ ਦਿੱਤਾ। ਜਿਸ ਕਾਰਨ ਪ੍ਰਾਈਵੇਟ ਅਤੇ ਸਰਕਾਰੀ ਬੱਸ ਸੇਵਾ ਬੁਰੀ ਤਰ੍ਹਾਂ ਪ੍ਰਭਾਵਿਤ ਹੋਈ। ਠੇਕਾ ਮੁਲਾਜ਼ਮਾਂ ਦੇ ਪ੍ਰਦਰਸ਼ਨ ਦੇ ਚੱਲਦੇ ਪ੍ਰਾਈਵੇਟ ਬੱਸ ਅਪਰੇਟਰਾਂ ਵੱਲੋਂ ਆਪਣੀਆਂ ਬੱਸਾਂ ਬੱਸ ਸਟੈਂਡ ਤੋਂ ਬਾਹਰ ਕੱਢ ਕੇ ਸਫ਼ਰ ਤੇ ਭੇਜੀਆਂ ਗਈਆਂ। ਇਸ ਮੌਕੇ ਠੇਕਾ ਮੁਲਾਜ਼ਮਾਂ ਦੀ ਪ੍ਰਾਈਵੇਟ ਬੱਸ ਅਪਰੇਟਰਾਂ ਨਾਲ ਤਕਰਾਰਬਾਜ਼ੀ ਵੀ ਹੁੰਦੀ ਦਿਖਾਈ ਦਿੱਤੀ। ਇਸ ਮੌਕੇ ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਪੰਜਾਬ ਸਰਕਾਰ ਲਗਾਤਾਰ ਉਨ੍ਹਾਂ ਦੀਆਂ ਮੰਗਾਂ ਨੂੰ ਅਣਗੌਲਿਆਂ ਕਰ ਰਹੀ ਹੈ। ਜਿੰਨਾ ਸਮਾਂ ਉਨ੍ਹਾਂ ਦੀਆਂ ਹੱਕੀ ਮੰਗਾਂ ਵੱਲ ਧਿਆਨ ਨਹੀਂ ਦਿੱਤਾ ਜਾਂਦਾ ਇਹ ਪ੍ਰਦਰਸ਼ਨ ਇਸੇ ਤਰ੍ਹਾਂ ਜਾਰੀ ਰਹੇਗਾ। ਪ੍ਰਦਰਸ਼ਨਕਾਰੀਆਂ ਵੱਲੋਂ ਬੱਸ ਸਟੈਂਡ ਜਾਮ ਕਰਕੇ ਪ੍ਰਦਰਸ਼ਨ ਕਾਰਨ ਦਾ ਸਮਾਂ ਕਰੀਬ ਚਾਰ ਰੱਖਿਆ ਗਿਆ। ਇਸ ਮੌਕੇ ਬੱਸ ਸੇਵਾ ਬੁਰੀ ਤਰ੍ਹਾਂ ਪ੍ਰਭਾਵਤ ਹੋਈ ਅਤੇ ਆਉਣ ਜਾਣ ਵਾਲੀਆਂ ਸਵਾਰੀਆਂ ਨੂੰ ਵੱਡੀਆਂ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ।