ਚੱਕਾ ਜਾਮ ਕਰਕੇ ਗ੍ਰਿਫ਼ਤਾਰ ਕਿਸਾਨਾਂ ਦੀ ਰਿਹਾਈ ਮੰਗੀ - ਲਹਿਰਾ ਬੇਗ ਟੋਲ ਪਲਾਜ਼ਾ
🎬 Watch Now: Feature Video
ਬਠਿੰਡਾ: ਲਹਿਰਾ ਬੇਗ ਟੋਲ ਪਲਾਜ਼ਾ ’ਤੇ ਕਿਸਾਨਾਂ ਨੇ ਕੀਤਾ ਮੁਕੰਮਲ ਤਿੰਨ ਘੰਟਿਆਂ ਲਈ ਚੱਕਾ ਜਾਮ ਕੀਤਾ ਗਿਆ। ਇਸ ਮੌਕੇ ਕਿਸਾਨਾਂ ਵੱਲੋਂ ਸਿਰਫ਼ ਸਕੂਲ ਵੈਨਾਂ ਅਤੇ ਐਂਬੂਲੈਂਸ ਨੂੰ ਲੰਘਣ ਦੀ ਇਜਾਜ਼ਤ ਦਿੱਤੀ ਗਈ। ਕਿਸਾਨ ਯੂਨੀਅਨ ਦੇ ਆਗੂ ਮੋਠੂ ਸਿੰਘ ਨੇ ਆਖਿਆ ਕਿ ਕੇਂਦਰ ਸਰਕਾਰ ਖ਼ਿਲਾਫ਼ ਤਿੰਨ ਘੰਟਿਆਂ ਲਈ ਦੇਸ਼ ਭਰ ਵਿੱਚ ਸੜਕ ਜਾਮ ਕੀਤਾ ਜਾ ਰਿਹਾ ਹੈ। ਸੜਕ ਜਾਮ ਦਾ ਸਮਾਂ 12 ਵਜੇ ਤੋਂ ਲੈ ਬਾਅਦ ਦੁਪਹਿਰ ਤਿੰਨ ਵਜੇ ਹੈ। ਉਨ੍ਹਾਂ ਕੇਂਦਰ ਸਰਕਾਰ ਦੇ ਉੱਤੇ ਨਿਸ਼ਾਨਾ ਸਾਧਦਿਆਂ ਹੋਇਆ ਆਖਿਆ ਕਿ ਸਰਕਾਰ ਦੁਆਰਾ ਗਣਤੰਤਰ ਦਿਵਸ ਮੌਕੇ ’ਤੇ ਦਿੱਲੀ ਪੁਲੀਸ ਵੱਲੋਂ ਕਈ ਬੇਕਸੂਰ ਕਿਸਾਨਾਂ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਹੈ, ਸਮੂਹ ਕਿਸਾਨ ਜਥੇਬੰਦੀਆਂ ਬੇਕਸੂਰ ਕਿਸਾਨਾਂ ਦੀ ਰਿਹਾਈ ਦੀ ਮੰਗ ਕਰਦੀਆਂ ਹਨ।