ਬਰਨਾਲਾ: ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਚੱਕਾ ਜਾਮ ਰਿਹਾ ਸਫ਼ਲ - ਖੇਤੀ ਕਾਨੂੰਨਾਂ ਵਿਰੁੱਧ
🎬 Watch Now: Feature Video
ਬਰਨਾਲਾ: ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਦੇ ਚੱਲ ਰਹੇ ਸੰਘਰਸ਼ ਤਹਿਤ ਸੰਯੁਕਤ ਕਿਸਾਨ ਮੋਰਚੇ ਵੱਲੋਂ ਦੇਸ਼ ਵਿਆਪੀ ਚੱਕਾ ਜਾਮ ਕਰਨ ਦਾ ਸੱਦਾ ਦਿੱਤਾ ਗਿਆ ਸੀ। ਪੰਜਾਬ ਵਿੱਚ ਇਸ ਚੱਕਾ ਜਾਮ ਨੂੰ ਵੱਡਾ ਸਮਰਥਨ ਮਿਲਿਆ ਹੈ। ਬਰਨਾਲਾ ਜ਼ਿਲ੍ਹੇ ਵਿੱਚ ਚੱਕਾ ਜਾਮ ਦਾ ਵੱਡਾ ਅਸਰ ਦੇਖਣ ਨੂੰ ਮਿਲਿਆ। ਬਰਨਾਲਾ ਜ਼ਿਲ੍ਹੇ ਵਿੱਚ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਤਿੰਨ ਨੈਸ਼ਨਲ ਮਾਰਗਾਂ ਅਤੇ 30 ਕਿਸਾਨ ਜੱਥੇਬੰਦੀਆਂ ਵੱਲੋਂ 6 ਵੱਖ-ਵੱਖ ਮਾਰਗਾਂ 'ਤੇ ਚੱਕਾ ਜਾਮ ਕਰਕੇ ਧਰਨੇ ਲਗਾਏ ਗਏ।