ਕਿਸਾਨਾਂ ਵੱਲੋਂ ਰੇਲਵੇ ਦਾ ਚੱਕਾ ਜਾਮ
🎬 Watch Now: Feature Video
ਹੁਸ਼ਿਆਰਪੁਰ: ਸੰਯੁਕਤ ਕਿਸਾਨ ਮੋਰਚੇ (United Farmers Front) ਦੇ ਸੱਦੇ ਉਤੇ ਕਿਸਾਨਾਂ ਵੱਲੋਂ ਰੇਲਵੇ ਟਰੈਕ ਨੂੰ ਜਾਮ ਕਰਕੇ ਕੇਂਦਰ ਸਰਕਾਰ (Central Government) ਵਿਰੁੱਧ ਰੋਸ ਪ੍ਰਦਰਸ਼ਨ ਕੀਤਾ। ਇਸ ਮੌਕੇ ਕਿਸਾਨਾਂ ਵੱਲੋਂ ਕੇਂਦਰ ਦੀ ਭਾਜਪਾ ਅਤੇ ਯੂ ਪੀ ਸਰਕਾਰ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ।ਉਨ੍ਹਾਂ ਕਿਹਾ ਹੈ ਕਿ ਜਦੋਂ ਤੱਕ ਕੇਂਦਰ ਸਰਕਾਰ ਆਪਣੇ ਵਿਵਾਦਿਤ ਮੰਤਰੀ ਅਜੈ ਮਿਸ਼ਰਾ ਨੂੰ ਕੈਬਨਿਟ (Cabinet) ਵਿਚੋਂ ਬਰਖਾਸਤ ਨਹੀਂ ਕਰਦੀ ਉਦੋਂ ਤੱਕ ਕਿਸਾਨ ਸੰਘਰਸ਼ ਜਾਰੀ ਰੱਖਣਗੇ।ਕਿਸਾਨ ਆਗੂਆਂ ਨੇ ਕਿਹਾ ਕਿ ਯੂ ਪੀ ਦੇ ਲਖੀਮਪੁਰ ਖੀਰੀ ਵਿਚ ਭਾਜਪਾ ਮੰਤਰੀ ਦੇ ਪੁੱਤ ਵੱਲੋਂ ਜੋ ਕਾਰਨਾਮਾ ਕੀਤਾ ਗਿਆ ਸੀ ਬੇਸ਼ੱਕ ਉਸ ਵਿੱਚ ਪੁਲਿਸ ਵੱਲੋਂ ਗ੍ਰਿਫਤਾਰ ਕਰ ਲਿਆ ਗਿਆ ਹੈ ਪ੍ਰੰਤੂ ਉਸ ਤੋਂ ਇਲਾਵਾ ਕਿਸੇ ਹੋਰ ਮੁਲਜ਼ਮ ਦੀ ਗ੍ਰਿਫਤਾਰੀ ਹਾਲੇ ਤੱਕ ਨਹੀਂ ਹੋਈ ਹੈ।