ਪਟਾਕਾ ਵਪਾਰੀਆਂ ਨੂੰ ਰਾਹਤ ਦੇਣ ਦੇ ਮੂਡ 'ਚ ਨਹੀਂ ਚੰਡੀਗੜ੍ਹ ਪ੍ਰਸ਼ਾਸਨ, ਵਪਾਰੀ ਕਰਨਗੇ ਹਾਈਕੋਰਟ ਦਾ ਰੁਖ - ਪ੍ਰਦੂਸ਼ਣ
🎬 Watch Now: Feature Video
ਵੱਧ ਰਹੇ ਪ੍ਰਦੂਸ਼ਣ ਨੂੰ ਦੇਖਦਿਆਂ ਚੰਡੀਗੜ੍ਹ ਪ੍ਰਸ਼ਾਸਨ ਨੇ ਦਿਵਾਲੀ ਮੌਕੇ ਪਟਾਕੇ ਚਲਾਉਣ ਉੱਤੇ ਪਾਬੰਦੀ ਲਗਾ ਦਿੱਤੀ ਹੈ। ਜਿਸ ਤੋਂ ਬਾਅਦ ਪਟਾਕਾ ਵਪਾਰੀਆਂ ਵੱਲੋਂ ਚੰਡੀਗੜ੍ਹ ਪ੍ਰਸ਼ਾਸਨ ਨੂੰ ਵੀ ਬੇਨਤੀ ਕੀਤੀ ਸੀ ਕਿ ਉਹ ਹਰਿਆਣਾ ਸਰਕਾਰ ਵਾਂਗ ਚੰਡੀਗੜ੍ਹ ਵਿੱਚ 2 ਘੰਟਿਆਂ ਦੀ ਛੂਟ ਦੇਣ ਪਰ ਪ੍ਰਸ਼ਾਸਨ ਨੇ ਅਜਿਹਾ ਕੋਈ ਵੀ ਫ਼ੈਸਲਾ ਦੇਣ ਤੋਂ ਸਾਫ਼ ਇਨਕਾਰ ਕਰ ਦਿੱਤਾ ਹੈ।