ਚੰਡੀਗੜ੍ਹ ਕਰਫਿਊ: ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਆਨ-ਲਾਈਨ ਪੜ੍ਹਾਉਣ ਦਾ ਕੰਮ ਹੋਇਆ ਸ਼ੁਰੂ
🎬 Watch Now: Feature Video
ਚੰਡੀਗੜ੍ਹ: ਕੋਰੋਨਾ ਵਾਇਰਸ ਕਾਰਨ ਸ਼ਹਿਰ ਵਿੱਚ ਲੱਗੇ ਕਰਫਿਊ ਕਾਰਨ ਸਕੂਲ ਅਤੇ ਕਾਲਜ਼ ਬੰਦ ਹਨ। ਜਿਸ ਕਾਰਨ ਵਿਦਿਆਰਥੀਆਂ ਦੀ ਪੜ੍ਹਾਈ ਦਾ ਭਾਰੀ ਨੁਕਸਾਨ ਹੋ ਰਿਹਾ ਹੈ। ਇਸ ਨੂੰ ਧਿਆਨ ਵਿੱਚ ਰੱਖਦੇ ਹੋਏ ਚੰਡੀਗੜ੍ਹ ਦੇ ਸਿੱਖਿਆ ਵਿਭਾਗ ਨੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਆਨ-ਲਾਈਨ ਪੜ੍ਹਾਉਣ ਦਾ ਮਨ ਬਣਾਇਆ ਹੈ। ਇਹ ਕੰਮ ਵਿਭਾਗ ਨੇ ਸ਼ੁਰੂ ਕਰ ਦਿੱਤਾ ਹੈ ਅਤੇ ਪਹਿਲੀ ਤੋਂ ਅੱਠਵੀਂ ਤੱਕ ਦੀਆਂ ਜਮਾਤਾਂ ਨੂੰ ਆਨ-ਲਾਈਨ ਪੜ੍ਹਾਇਆ ਜਾ ਰਿਹਾ ਹੈ।