ਚੰਡੀਗੜ੍ਹ ਦੇ ਡੀਜੀਪੀ ਨੇ ਪੁਲਿਸ ਮੁਲਾਜ਼ਮਾਂ ਦੀ ਕੀਤੀ ਹੌਸਲਾ ਅਫ਼ਜਾਈ - ਡੀਜੀਪੀ ਸੰਜੇ ਬੇਨੀਵਾਲ
🎬 Watch Now: Feature Video
![ETV Thumbnail thumbnail](https://etvbharatimages.akamaized.net/etvbharat/prod-images/320-214-6990949-thumbnail-3x2-rt.jpg)
ਚੰਡੀਗੜ੍ਹ: ਕੋਰੋਨਾ ਮਹਾਂਮਾਰੀ ਤੋਂ ਲੜਨ ਲਈ ਕੋਰੋਨਾ ਵਾਰੀਅਰਜ਼, ਜਿਸ ਵਿੱਚ ਡਾਕਟਰ, ਨਰਸ, ਮੈਡੀਕਲ ਸਟਾਫ਼ ਤੇ ਪੁਲਿਸ ਕਰਮੀ ਸ਼ਾਮਿਲ ਹੈ ਲਗਾਤਾਰ ਲੋਕਾਂ ਦੀ ਸੇਵਾ ਕਰ ਰਹੇ ਹਨ ਤੇ ਖ਼ਾਸ ਕਰ ਪ੍ਰਵਾਸੀ ਮਜ਼ਦੂਰਾਂ ਨੂੰ ਸਹੀ ਰਾਹ ਦਿਖਾ ਰਹੇ ਹਨ। ਅਜਿਹੇ ਕੁਝ ਪੁਲਿਸ ਕਰਮੀਆਂ ਨੂੰ ਚੰਡੀਗੜ੍ਹ ਪੁਲਿਸ ਦੇ ਡੀਜੀਪੀ ਸੰਜੇ ਬੇਨੀਵਾਲ ਵੱਲੋਂ ਸਨਮਾਨਿਤ ਕੀਤਾ ਗਿਆ। ਉਨ੍ਹਾਂ ਕਿਹਾ ਕਿ ਕੋਰੋਨਾ ਵਾਇਰਸ ਤੋਂ ਬਚਣ ਲਈ ਲਗਾਤਾਰ ਪੁਲਿਸ ਵਿਭਾਗ ਕੰਮ ਕਰ ਰਿਹਾ ਹੈ ਤੇ ਪੁਲਿਸ ਵਿਭਾਗ ਦੇ ਕਰਮਚਾਰੀ ਦਿਨ-ਰਾਤ ਡਿਊਟੀ ਤੇ ਜੁੱਟੇ ਹੋਏ ਹਨ, ਅਜਿਹੇ ਹਾਲਾਤਾਂ ਵਿੱਚ ਪੁਲਿਸ ਕਰਮੀ ਲੋਕਾਂ ਦੀ ਮਦਦ ਕਰ ਰਹੇ ਹਨ। ਤੇ ਇਸੇ ਨੂੰ ਧਿਆਨ ਵਿੱਚ ਰੱਖਦੇ ਹੋਏ ਪੁਲਿਸ ਅਫ਼ਸਰਾਂ ਕਰਮਚਾਰੀਆਂ ਦੀ ਹੌਂਸਲਾ ਅਫ਼ਜਾਈ ਲਈ ਉਨ੍ਹਾਂ ਨੂੰ ਸਨਮਾਨਿਤ ਕੀਤਾ ਗਿਆ ਹੈ।