ਕੋਵਿਡ-19: ਕਿਰਨ ਖੇਰ ਨੇ ਸਰਕਾਰੀ ਹਸਪਤਾਲ ਨੂੰ 1 ਕਰੋੜ ਰੁਪਏ ਦੇਣ ਦਾ ਕੀਤਾ ਐਲਾਨ
🎬 Watch Now: Feature Video
ਕੋਰੋਨਾ ਵਾਇਰਸ ਤੋਂ ਨਿਪਟਨ ਲਈ ਪੰਜਾਬ ਸਰਕਾਰ ਸਖ਼ਤ ਕਦਮ ਚੁੱਕ ਰਹੀ ਹੈ। ਉੱਥੇ ਹੀ ਚੰਡੀਗੜ੍ਹ ਦੀ ਸੰਸਦ ਕਿਰਨ ਖੇਰ ਨੇ 1 ਕਰੋੜ ਰੁਪਏ ਦਾ ਫੰਡ ਸੈਕਟਰ 32 ਦੇ ਸਰਕਾਰੀ ਹਸਪਤਾਲ ਨੂੰ ਦੇਣ ਦਾ ਐਲਾਨ ਕੀਤਾ ਹੈ। ਉਨ੍ਹਾਂ ਨੇ ਇਸ ਉਪਰੰਤ ਚੰਡੀਗੜ੍ਹ ਦੇ ਡੀ.ਸੀ ਨੂੰ ਪੱਤਰ ਲਿਖ ਕੇ ਸੂਚਿਤ ਕਰ ਦਿੱਤਾ ਹੈ। ਉਨ੍ਹਾਂ ਨੇ ਇਹ ਫੰਡ ਕੋਰੋਨਾ ਵਾਇਰਸ ਦੇ ਚੱਲਦੇ ਸਰਕਾਰੀ ਹਸਪਤਾਲ 'ਚ ਜ਼ਰੂਰੀ ਚੀਜਾਂ ਦੇ ਲਈ ਦਿੱਤਾ ਹੈ।