ਚੰਡੀਗੜ੍ਹ ਪੁਲਿਸ ਫਿਰ ਹੋਈ ਸਖ਼ਤ, ਸ਼ਹਿਰ ਦੀਆਂ ਹੱਦਾਂ 'ਤੇ ਵਧਾਈ ਸੁਰੱਖਿਆ - Chandigarh latest news
🎬 Watch Now: Feature Video
ਚੰਡੀਗੜ੍ਹ: ਪੁਲਿਸ ਨੇ ਮੁੜ ਚੰਡੀਗੜ੍ਹ ਤੋਂ ਬਾਹਰ ਜਾਣ ਅਤੇ ਚੰਡੀਗੜ੍ਹ ਆਉਣ ਵਾਲਿਆਂ ਖ਼ਿਲਾਫ਼ ਸਖ਼ਤੀ ਕਰ ਦਿੱਤੀ ਹੈ। ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਲੌਕਡਾਊਨ 2.0 ਤੋਂ ਬਾਅਦ ਲੋਕਾਂ ਨੂੰ ਕੁਝ ਰਿਆਇਤਾਂ ਦਿੱਤੀਆਂ ਗਈਆਂ ਸਨ ਅਤੇ ਚੰਡੀਗੜ੍ਹ 'ਚੋਂ ਕਰਫਿਊ ਹਟਾ ਕੇ ਲੌਕਡਾਊਨ ਜਾਰੀ ਕਰ ਦਿੱਤਾ ਸੀ, ਜਿਸ ਕਰਕੇ ਲੋਕ ਘਰੋਂ ਬਹੁਤ ਜ਼ਿਆਦਾ ਨਿਕਲਣੇ ਸ਼ੁਰੂ ਹੋ ਗਏ ਸਨ। ਹੁਣ ਪਿਛਲੇ ਕੁਝ ਦਿਨਾਂ ਤੋਂ ਚੰਡੀਗੜ੍ਹ ਦੇ ਵਿੱਚ ਕੋਰੋਨਾ ਪੌਜ਼ੀਟਿਵ ਕੇਸ ਬਹੁਤ ਜ਼ਿਆਦਾ ਵਧ ਰਹੇ ਹਨ, ਜਿਸ ਕਰਕੇ ਚੰਡੀਗੜ੍ਹ ਪ੍ਰਸ਼ਾਸਨ ਨੇ ਫਿਰ ਤੋਂ ਸ਼ਹਿਰ ਦੇ ਵਿੱਚ ਸਖ਼ਤੀ ਕਰ ਦਿੱਤੀ ਹੈ। ਚੰਡੀਗੜ੍ਹ ਦੇ ਨਾਲ ਲੱਗਦੇ ਸੂਬੇ ਹਰਿਆਣਾ ਤੇ ਪੰਜਾਬ ਦੇ ਵਿੱਚੋਂ ਆਉਣ ਵਾਲੇ ਲੋਕਾਂ ਦੇ ਮੂਵਮੈਂਟ ਪਾਸ ਚੈੱਕ ਕੀਤੇ ਜਾ ਰਹੇ ਹਨ।