ਚਰਨਜੀਤ ਚੰਨੀ ਨੇ ਕਾਲਜਾਂ ਦੇ ਵਿਦਿਆਰਥੀਆਂ ਦੀਆਂ ਭਰੀਆਂ ਜੇਬਾਂ - ਨੌਜਵਾਨਾਂ ਲਈ ਰੋਜ਼ਗਾਰ ਗਾਰੰਟੀ ਸਕੀਮ
🎬 Watch Now: Feature Video
ਚੰਡੀਗੜ੍ਹ: ਕੇਂਦਰਿਤ ਅਤੇ ਨਤੀਜਾਮੁਖੀ ਪਹੁੰਚ ਅਪਣਾਉਣ ਦੇ ਮੰਤਵ ਨਾਲ ਪੰਜਾਬ ਮੰਤਰੀ ਮੰਡਲ ਵੱਲੋਂ 'ਪੰਜਾਬ ਸਰਕਾਰ ਨੇ ਨੌਜਵਾਨਾਂ ਲਈ ਰੋਜ਼ਗਾਰ ਗਾਰੰਟੀ ਸਕੀਮ (ਪ੍ਰਗਤੀ) 2022' ਨੂੰ ਪ੍ਰਵਾਨਗੀ ( ROZGAR GUARANTEE FOR YOUTH SCHEME 2022) ਦੇ ਦਿੱਤੀ ਹੈ। ਇਸ ਸਬੰਧੀ ਫੈਸਲਾ ਪੰਜਾਬ ਭਵਨ ਵਿਖੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ ਹੈ। ਇਸ ਦੌਰਾਨ ਚੰਨੀ ਨੇ ਕਾਲਜ ਦੇ ਵਿਦਿਆਰਥੀਆਂ ਲਈ ਵੱਡਾ ਫੈਸਲਾ ਕੀਤਾ ਜਿਸ ਵਿੱਚ ਉਨ੍ਹਾਂ ਨੇ ਕਾਲਜ ਸਟੂਡੈਂਟਾਂ ਨੂੰ 2 ਹਜ਼ਾਰ ਰੁਪਏ ਦੇਣ ਦਾ ਐਲਾਨ ਕੀਤਾ ਹੈ। ਇਸ ਤੋਂ ਇਲਾਵਾਂ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਇਹ ਰਾਹਤ ਇੰਟਰਨੈੱਟ ਭੱਤੇ ਦੇ ਨਾਂ 'ਤੇ ਦਿੱਤੀ ਜਾ ਰਹੀ ਹੈ ਚੰਨੀ ਨੇ ਕਿਹਾ ਕਿ ਯੁਵਾ ਰੁਜ਼ਗਾਰ ਗਾਰੰਟੀ ਸਕੀਮ ਤਹਿਤ ਹਰ ਸਾਲ ਇੱਕ ਲੱਖ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਜਾਣਗੀਆਂ।