ਚਰਨਜੀਤ ਚੰਨੀ ਨੇ ਖੋ ਦਿੱਤੀ ਆਪਣੀ ਭਰੋਸੇਯੋਗਤਾ: ਦਲਜੀਤ ਚੀਮਾ - ਅਹੁਦੇਦਾਰੀਆਂ ਦੀਆਂ ਨਿਯੁਕਤੀਆਂ
🎬 Watch Now: Feature Video
ਲੁਧਿਆਣਾ: ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਦਲਜੀਤ ਸਿੰਘ ਚੀਮਾ ਲੁਧਿਆਣਾ ਪਹੁੰਚੇ। ਜਿੱਥੇ ਉਨ੍ਹਾਂ ਨੇ ਇਕ ਵਰਕਰ ਮਿਲਣੀ ਭਾਰਤ ਦੀ ਅਗਵਾਈ ਕੀਤੀ ਅਤੇ ਇਸ ਦੌਰਾਨ 6 ਵਿਧਾਨ ਸਭਾ ਹਲਕਿਆਂ ਦੇ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਨ ਲਈ ਅਹੁਦੇਦਾਰੀਆਂ ਦੀਆਂ ਨਿਯੁਕਤੀਆਂ ਕੀਤੀਆਂ। ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਚਰਨਜੀਤ ਸਿੰਘ ਚੰਨੀ ਵੱਲੋਂ ਇਕ ਤੋਂ ਬਾਅਦ ਇੱਕ ਕੀਤੇ ਜਾ ਰਹੇ ਐਲਾਨਾਂ ਨੂੰ ਲੈ ਕੇ ਉਹ ਆਪਣੀ ਭਰੋਸੇਯੋਗਤਾ ਪੂਰੀ ਤਰਾਂ ਖੋ ਚੁੱਕੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੂੰ ਕੋਈ ਵੀ ਐਲਾਨ ਕਰਨ ਤੋਂ ਪਹਿਲਾਂ ਇਹ ਸੋਚਣਾ ਚਾਹੀਦਾ ਹੈ ਕਿ ਇਹ ਐਲਾਨ ਪੂਰਾ ਹੋ ਵੀ ਸਕਦਾ ਹੈ ਜਾਂ ਨਹੀਂ, ਉਨ੍ਹਾਂ ਕਿਹਾ ਕਿ ਜੋ ਮਨ ਵਿੱਚ ਆਉਂਦਾ ਹੈ ਬੋਲ ਦਿੰਦੇ ਹਨ, ਜੋ ਕਿ ਇੱਕ ਮੁੱਖ ਮੰਤਰੀ ਨੂੰ ਸ਼ੋਭਾ ਨਹੀਂ ਦਿੰਦਾ। ਉਨ੍ਹਾਂ ਕਿਹਾ ਕਿ ਉਹ ਕਹਿੰਦੇ ਹਨ ਕਿ ਰੇਤਾ 5 ਰੁਪਏ ਫੁੱਟ ਦਿੱਤਾ ਜਾਵੇਗਾ। ਜਦੋਂ ਕਿ ਨਵਜੋਤ ਸਿੰਘ ਸਿੱਧੂ ਖ਼ੁਦ ਹੀ ਕਹਿ ਚੁੱਕੇ ਹਨ ਕਿ ਹਾਲੇ ਵੀ ਰੇਤਾ ਮਹਿੰਗੇ ਭਾਅ ਵਿੱਕ ਰਿਹਾ ਹੈ।