ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ CM. ਚੰਨੀ - CHARANJIT CHANNI REACHED SRI FATEHGARH SAHIB
🎬 Watch Now: Feature Video

ਸ੍ਰੀ ਫਤਹਿਗੜ੍ਹ ਸਾਹਿਬ: ਦਸਮਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ ਅਤੇ ਮਾਤਾ ਗੁਜਰ ਕੌਰ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਤ ਸ਼ਹੀਦੀ ਜੋੜ ਮੇਲ ਦੇ ਦੂਸਰੇ ਦਿਨ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Punjab Chief Minister Charanjit Singh Channi) ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ (Sri Fatehgarh Sahib) ਵਿਖੇ ਨਤਮਸਤਕ ਹੋਣ ਲਈ ਪਹੁੰਚੇ। ਇਸ ਮੌਕੇ ਗੱਲਬਾਤ ਕਰਦੇ ਹੋਏ ਮੁੱਖ ਮੰਤਰੀ ਚੰਨੀ (Punjab Chief Minister Charanjit Singh Channi) ਨੇ ਕਿਹਾ ਕਿ ਫਤਿਹਗੜ੍ਹ ਸਾਹਿਬ (Sri Fatehgarh Sahib) ਵਿਖੇ ਬਾਬਾ ਸੰਗਤ ਸਿੰਘ ਜੀ ਦੇ ਨਾਮ ‘ਤੇ ਇੱਕ ਯਾਦਗਾਰ ਬਣਵਾਈ ਜਾਵੇਗੀ। ਬੰਦੀ ਸਿੰਘਾਂ ਦੀ ਰਿਹਾਈ ਤੇ ਬੋਲਦਿਆ ਕਿਹਾ ਕਿ ਸਾਡੇ ਵੱਲੋਂ ਪ੍ਰਕਿਰਿਆ ਸ਼ੁਰੂ ਹੋ ਗਈ ਹੈ ਅਤੇ ਜਲਦ ਹੀ ਬੰਦੀ ਸਿੰਘਾਂ ਨੂੰ ਰਿਹਾਅ ਕਰ ਦਿੱਤਾ ਜਾਵੇਗਾ।