ਰੇਤਾ ਵੱਧ ਰੇਟ 'ਤੇ ਵੇਚਣ ਵਾਲੇ ਦੀ ਵੀਡਿਓ ਲਿਆਓ 25 ਹਜ਼ਾਰ ਇਨਾਮ ਪਾਓ : ਚਰਨਜੀਤ ਚੰਨੀ - ਰੇਤਾ ਵੱਧ ਰੇਟ 'ਤੇ ਵੇਚਣ ਵਾਲੇ ਦੀ ਵੀਡਿਓ ਲਿਆਉ
🎬 Watch Now: Feature Video
ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪ੍ਰੈਸ ਕਾਨਫਰੰਸ ਕੀਤੀ। ਇਸ ਦੌਰਾਨ ਉਨ੍ਹਾਂ ਨੇ ਆਪਣੀ ਸਰਕਾਰ ਦਾ 100 ਦਿਨਾਂ ਦਾ ਰਿਪੋਰਟ ਕਾਰਡ ਪੇਸ਼ ਕੀਤਾ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਵੱਲੋਂ ਲੋਕਾਂ ਦੀਆਂ ਸਮੱਸਿਆਵਾਂ ਦਾ ਨਿਪਟਾਰਾ ਕੀਤਾ ਜਾ ਰਿਹਾ ਹੈ। ਇਸ ਦੌਰਾਨ ਮੁੱਖ ਮੰਤਰੀ ਚਰਨਜੀਤ ਚੰਨੀ ਨੇ ਨੇ ਕਿਹਾ ਕਿ ਰੇਤ ਦੇ ਰੇਟ 5 ਰੁਪਏ ਖੱਡ ਕਰ ਦਿੱਤੇ ਗਏ ਹਨ ਪਰ ਅਜਿਹਾ ਨਾ ਹੋਣ ਤੇ ਉਨ੍ਹਾਂ ਨੂੰ ਸਿੱਧੀ ਸ਼ਿਕਾਇਤ ਕੀਤੀ ਜਾ ਸਕਦੀ ਹੈ। ਵੀਡੀਓ ਬਣਾ ਕੇ ਦੇਣ ਵਾਲੇ ਨੂੰ 25 ਹਜ਼ਾਰ ਰੁਪਏ ਸਾਡੇ ਵੱਲੋਂ ਦਿੱਤੇ ਜਾਣਗੇ। ਜੋ ਜਿਆਦਾ ਪੈਸੇ ਲਵੇਗਾ ਉਸਦੇ ਖਿਲਾਫ ਕਾਰਵਾਈ ਕੀਤੀ ਜਾਵੇਗੀ।