ਚਰਨਜੀਤ ਸਿੰਘ ਬਰਾੜ ਨੇ ਗੁਰਦਾਸ ਬਾਦਲ ਦੇ ਦੇਹਾਂਤ 'ਤੇ ਦੁੱਖ ਪ੍ਰਗਟਾਇਆ - Charanjit Singh Brar
🎬 Watch Now: Feature Video
![ETV Thumbnail thumbnail](https://etvbharatimages.akamaized.net/etvbharat/prod-images/320-214-7207474-thumbnail-3x2-t.jpg)
ਚੰਡੀਗੜ੍ਹ: ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਪਿਤਾ ਗੁਰਦਾਸ ਸਿੰਘ ਬਾਦਲ ਦਾ ਬੀਤੀ ਰਾਤ ਦੇਹਾਂਤ ਹੋ ਗਿਆ ਹੈ। ਪਿਛਲੇ ਲੰਮੇ ਸਮੇਂ ਤੋਂ ਬਿਮਾਰ ਚੱਲ ਰਹੇ ਗੁਰਦਾਸ ਬਾਦਲ ਨੇ ਮੁਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਇਲਾਜ ਦੌਰਾਨ ਵੀਰਵਾਰ ਦੇਰ ਰਾਤ ਆਖ਼ਰੀ ਸਾਹ ਲਏ ਸਨ। ਇਸ ਦੌਰਾਨ ਸੁਖਬੀਰ ਬਾਦਲ ਦੇ ਸਿਆਸੀ ਸਕੱਤਰ ਚਰਨਜੀਤ ਬਰਾੜ ਨੇ ਕਿਹਾ ਪ੍ਰਕਾਸ਼ ਸਿੰਘ ਬਾਦਲ ਦੇ ਭਰਾ ਗੁਰਦਾਸ ਬਾਦਲ ਦੇ ਵਿਛੋੜੇ ਨਾਲ ਮਨਪ੍ਰੀਤ ਬਾਦਲ ਸਣੇ ਪੂਰੇ ਬਾਦਲ ਪਰਿਵਾਰ ਨੂੰ ਸਦਮਾ ਪਹੁੰਚਿਆ ਹੈ। ਉਨ੍ਹਾਂ ਕਿਹਾ ਕਿ ਬਾਦਲ ਪਰਿਵਾਰ ਦਾ ਇਹ ਘਟਾ ਕਦੇ ਪੂਰਾ ਨਹੀਂ ਹੋ ਸਕਦਾ।